ਪੰਜਾਬ

ਪੰਜਾਬ ਸਰਕਾਰ ਦੇ ਕਹਿਣ ‘ਤੇ ਸੁਪਰੀਮ ਕੋਰਟ ਨੇ ਡੀਜੀਪੀ ਸੁਰੇਸ਼ ਅਰੋੜਾ ਦਾ ਕਾਰਜਕਾਲ ਫਿਰ ਵਧਾਇਆ

ਪੰਜਾਬ ਕੇਂਦਰੀ ਕੈਬਨਿਟ ਕਮੇਟੀ ਨੇ ਗ੍ਰਹਿ ਮੰਤਰਾਲੇ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ ਜਿਸ ਦੇ ਤਹਿਤ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦਾ ਕਾਰਜਕਾਲ 30 ਸਤੰਬਰ, 2019 ਤਕ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਆਹਲਾ ਅਧਿਕਾਰੀ ਡੀਜੀਪੀ ਦੇ ਅਹੁਦੇ ’ਤੇ ਆਪੋ-ਆਪਣਾ ਦਾਅਵਾ ਕਰ ਰਹੇ ਸੀ ਪਰ ਅਰੋੜਾ ਦੇ ਸੇਵਾਕਾਲ ਵਧਣ ਨਾਲ ਸਭ ਹੈਰਾਨ ਰਹਿ ਗਏ ਹਨ।

ਦੱਸਿਆ ਜਾਂਦਾ ਹੈ ਕਿ ਸਿਆਸੀ ਪਾਰਟੀਆਂ ਡੀਜੀਪੀ ਦੇ ਨਿਯੁਕਤੀ ਵਿੱਚ ਦਖ਼ਲ ਦੇਣ ਦੀ ਕੋਸ਼ਿਸ ਕਰ ਰਹੀਆਂ ਸਨ ਪਰਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਡੀਜੀਪੀ ਨੂੰ ਹੀ ਫਿਲਹਾਲ ਅਹੁਦੇ ’ਤੇ ਬਣਾਈ ਰੱਖਣ ਦਾ ਫੈਸਲਾ ਲਿਆ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਅਫ਼ਸਰ ਕੇ ਪੀ ਐਸ ਗਿੱਲ ਦਾ ਕਾਰਜਕਾਲ ਵਧਾਇਆ ਗਿਆ ਸੀ। ਉਨ੍ਹਾਂ ਤੋਂ ਬਾਅਦ ਸੁਰੇਸ਼ ਅਰੋੜਾ ਪਹਿਲੇ ਅਫ਼ਸਰ ਹਨ, ਜਿਨ੍ਹਾਂ ਦਾ ਕਾਰਜਕਾਲ ਵਧਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਸੁਰੇਸ਼ ਅਰੋੜਾ ਨੇ 30 ਸਤੰਬਰ, 2018 ਨੂੰ ਸੇਵਾਮੁਕਤ ਹੋਣਾ ਸੀ ਪਰ ਪੰਜਾਬ ਸਰਕਾਰ ਦੇ ਬੇਨਤੀ ’ਤੇ ਕੇਂਦਰ ਨੇ ਉਨ੍ਹਾਂ ਦਾ ਕਾਰਜਕਾਲ 31 ਦਸੰਬਰ, 2018 ਤਕ ਵਧਾ ਦਿੱਤਾ ਸੀ। ਇਸ ਤੋਂ ਬਾਅਦ ਡੀਜੀਪੀਜ਼ ਦੀਆਂ ਤਾਇਨਾਤੀਆਂ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਹੋਣ ਕਾਰਨ ਅਦਾਲਤ ਨੇ ਅਰੋੜਾ ਨੂੰ 31 ਜਨਵਰੀ ਤੱਕ ਡੀਜੀਪੀ ਬਣਾਏ ਰੱਖਣ ਦਾ ਨਿਰਦੇਸ਼ ਜਾਰੀ ਕੀਤਾ। ਹੁਣ ਫਿਰ ਉਨ੍ਹਾਂ ਦਾ ਕਾਰਜਕਾਲ 30 ਸਤੰਬਰ, 2019 ਕਰ ਵਧਾ ਦਿੱਤਾ ਗਿਆ ਹੈ।

Source: AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago