Aam Aadmi Party News: ‘ਆਪ’ ਦੇ ਜ਼ਿਲ੍ਹਾ ਯੂਥ ਡਿਪਟੀ ਮੁਖੀ ਦੀ ਅਵਾਰਾ ਪਸ਼ੂ ਦੇ ਨਾਲ ਟੱਕਰ ਹੋਣ ਤੇ ਹੋਈ ਮੌਤ

district-youth-deputy-head-of-aap-death

Aam Aadmi Party News: ‘ਆਪ’ ਦੇ ਜ਼ਿਲ੍ਹਾ ਯੂਥ ਉਪ-ਮੁਖੀ ਸਾਜਨ ਸੰਧੂ ਦੇ ਵਸਨੀਕ ਗੁਰੂਹਰਸਹਾਏ ਦੀ ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ਤੇ ਸਥਿਤ ਖਾਈ ਟੀ-ਪੁਆਇੰਟ ਦੇ ਨੇੜੇ ਦੇਰ ਸ਼ਾਮ ਅਵਾਰਾ ਪਸ਼ੂਆਂ ਨਾਲ ਟਕਰਾਉਣ ਕਾਰਨ ਉਸਦੀ ਮੌਤ ਹੋ ਗਈ। ਸਾਜਨ ਸੰਧੂ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੇ ਘਰ ਇਕ ਬੱਚਾ ਹੈ। ਨੌਜਵਾਨ ਦੀ ਪਤਨੀ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਨੌਜਵਾਨ ਨੇਤਾ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਾਰਟੀ ਵਰਕਰਾਂ ਅਤੇ ਸਮਰਥਕਾਂ ਤੋਂ ਇਲਾਵਾ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ: Jalandhar News: ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਆਮੋ-ਸਾਹਮਣੇ ਹੋਣ ਦਾ ਸੱਦਾ

ਥਾਣਾ ਫਿਰੋਜ਼ਪੁਰ ਸਦਰ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਫਿਰੋਜ਼ਪੁਰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਦੂਜੇ ਪਾਸੇ, ਪਾਰਟੀ ਨੇਤਾਵਾਂ ਨੇ ਦਿਨੋਂ-ਦਿਨ ਅਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ ਨੂੰ ਦੂਰ ਕਰਨ ਦੀ ਮੰਗ ਕੀਤੀ ਹੈ, ਜਿਸ ਦੇ ਕਰਕੇ ਹੱਸਦੇ-ਵਸਦੇ ਘਰ ਦਿਨ-ਬ-ਦਿਨ ਉੱਜੜ ਰਹੇ ਨੇ, ਬਚ ਸਕਣ। ਮ੍ਰਿਤਕ ਸਾਜਨ ਸੰਧੂ ਦੇ ਪਿਤਾ ਪਾਲਾ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਹਾਮਦ ਵਿੱਚ ਆਮ ਆਦਮੀ ਪਾਰਟੀ ਦੀ ਮੀਟਿੰਗ ਤੋਂ ਬਾਅਦ ਉਹ ਆਪਣੇ ਸਹੁਰੇ ਪਿੰਡ ਆਪਣੀ ਪਤਨੀ ਨੂੰ ਲੈਣ ਲਈ ਐਕਟਿਵਾ ’ਤੇ ਜਾ ਰਹੇ ਸਨ ਕਿ ਮਮਦੋਟ ਦੇ ਨਜ਼ਦੀਕ ਖਾਈ ਪੁਆਇੰਟ ਨੇੜੇ ਪੁਲ’ ਤੇ ਅਚਾਨਕ ਆਵਾਰਾ ਪਸ਼ੂ ਨਾਲ ਟੱਕਰ ਹੋ ਗਈ।

ਸਾਜਨ ਸੰਧੂ ਦੀ ਐਕਟਿਵਾ ਬੇਕਾਬੂ ਹੋ ਕੇ ਅਵਾਰਾ ਪਸ਼ੂ ਨਾਲ ਟਕਰਾ ਗਈ ਜਿਸ ਕਾਰਨ ਉਹ ਹੇਠਾਂ ਡਿੱਗ ਗਿਆ ਅਤੇ ਵਧੇਰੇ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ‘ਆਪ’ ਆਗੂ ਮਲਕੀਤ ਸਿੰਘ ਸੱਤਵੇਂ ਅਤੇ ਸੁਖਰਾਜ ਸਿੰਘ ਗੋਰਾ ਫਿਰੋਜ਼ਸ਼ਾਹ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਵਾਰਾ ਪਸ਼ੂਆਂ ‘ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਇਹ ਜਾਣਿਆ ਜਾਂਦਾ ਹੈ ਕਿ ਸਾਜਨ ਸੰਧੂ ਪੱਤਰਕਾਰੀ ਵੀ ਕਰਦੇ ਸਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ