Bhagwant Mann: ਭਗਵੰਤ ਮਾਨ ਦਾ ਵੱਡਾ ਐਲਾਨ, PRTC ਡਰਾਈਵਰ ਮਨਜੀਤ ਸਿੰਘ Corona ਸ਼ਹੀਦ ਐਲਾਨੇ ਸਰਕਾਰ

driver-manjeet-singh-corona-martyr-bhagwant-mann

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੀ. ਆਰ. ਟੀ. ਸੀ. ਦੇ ਡਰਾਈਵਰ ਮਨਜੀਤ ਸਿੰਘ ਨੂੰ ਕੋਰੋਨਾ ਜੰਗ ਦਾ ‘ਸ਼ਹੀਦ’ ਕਰਾਰ ਦਿੰਦਿਆਂ ਪੰਜਾਬ ਸਰਕਾਰ ਕੋਲੋਂ ਉਸ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ ਕਿਉਂਕਿ ਮਨਜੀਤ ਸਿੰਘ ਜਦੋਂ ਕੋਰੋਨਾ ਵਾਇਰਸ ਕਾਰਨ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਪੀ. ਆਰ. ਟੀ. ਸੀ. ਦੀ ਬੱਸ ਲੈ ਕੇ ਜਾ ਰਿਹਾ ਸੀ ਤਾਂ ਰਸਤੇ ‘ਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab News: ਬਟਾਲਾ ਵਿੱਚ Lockdown ਦੌਰਾਨ ਚੱਲੀਆਂ ਗੋਲੀਆਂ, ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਵਿਅਕਤੀ

‘ਆਪ’ ਸੰਸਦ ਮੈਂਬਰ ਨੇ ਕੈਪਟਨ ਸਰਕਾਰ ‘ਤੇ ‘ਕੋਰੋਨਾ ਯੋਧਿਆ’ ਨੂੰ 50 ਲੱਖ ਰੁਪਏ ਦੇ ਬੀਮਾ ਕਵਰ ਦੇ ਐਲਾਨ ਤੋਂ 10 ਦਿਨਾਂ ‘ਚ ਹੀ ਮੁਕਰਨ ਦਾ ਦੋਸ਼ ਲਗਾਉਂਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਗਲੇ 48 ਘੰਟਿਆਂ ਦੇ ਅੰਦਰ-ਅੰਦਰ ਡਰਾਈਵਰ ਮਨਜੀਤ ਦੇ ਪਰਿਵਾਰ ਨੂੰ ਪੂਰੀ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਨਾ ਐਲਾਨੀ ਤਾਂ ਆਮ ਆਦਮੀ ਪਾਰਟੀ ‘ਮਜ਼ਦੂਰ ਦਿਵਸ’ ‘ਤੇ 1 ਮਈ ਨੂੰ ਘਰਾਂ ‘ਚ ਬੈਠ ਕੇ ਹੀ ਸੂਬਾ ਪੱਧਰੀ ਰੋਸ ਪ੍ਰਗਟ ਕਰਨ ਲਈ ਮਜਬੂਰ ਹੋਵੇਗੀ।`

ਭਗਵੰਤ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪਿਛਲੇ 2 ਦਿਨਾਂ ਤੋਂ ਮੁੱਖ ਮੰਤਰੀ ਦਫ਼ਤਰ ਅਤੇ ਮੁੱਖ ਸਕੱਤਰ ਪੰਜਾਬ ਨੂੰ ਇਸ ਬਾਰੇ ਅਪੀਲਾਂ ਕਰ ਰਹੇ ਹਨ ਕਿ ਸਰਕਾਰ ਵਲੋਂ ਮਨਜੀਤ ਸਿੰਘ ਦੇ ਪਰਿਵਾਰ ਲਈ ਐਲਾਨੀ ਗਈ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਨਾ ਕੇਵਲ ਪੀੜਤ ਪਰਿਵਾਰ ਨਾਲ ਬੇਇਨਸਾਫ਼ੀ ਹੈ, ਸਗੋਂ ਇਸ ਨਾਲ ਕੋਰੋਨਾ ਵਿਰੁੱਧ ਫ਼ਰੰਟ ਲਾਈਨ ‘ਚ ਖੜ੍ਹੇ ਹੋ ਕੇ ਲੜ ਰਹੇ ਡਾਕਟਰਾਂ, ਨਰਸਾਂ, ਮਲਟੀਪਰਪਜ਼ ਹੈਲਥ ਵਰਕਰਾਂ, ਐਂਬੂਲੈਂਸ ਡਰਾਈਵਰਾਂ, ਆਸ਼ਾ ਅਤੇ ਆਂਗਣਵਾੜੀ ਵਰਕਰਾਂ, ਸਫ਼ਾਈ ਕਰਮੀਆਂ, ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ-ਕਰਮਚਾਰੀਆਂ, ਬਿਜਲੀ ਕਰਮੀਆਂ, ਮੰਡੀਆਂ ‘ਚ ਡਿਊਟੀਆਂ ਦੇ ਰਹੇ ਕਰਮਚਾਰੀਆਂ ਸਮੇਤ ਫ਼ੀਲਡ ਡਿਊਟੀਆਂ ਦੇ ਰਹੇ ਸਮੁੱਚੇ ਅਮਲੇ-ਫੈਲੇ (ਸਟਾਫ਼) ਦਾ ਮਨੋਬਲ ਟੁੱਟੇਗਾ, ਕਿ ਖ਼ੁਦਾ ਨਾ ਖਾਦਸਾ ਜੇ ਉਨ੍ਹਾਂ ਨਾਲ ਕੋਈ ਅਣਹੋਣੀ ਹੋ ਜਾਂਦੀ ਹੈ ਤਾਂ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਤੋਂ ਵੀ ਭੱਜ ਸਕਦੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।