ਪੰਜਾਬ

ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਯੋਗਤਾ ‘ਤੇ ਚੁੱਕੇ ਸਵਾਲ

ਸਿੱਖਿਆ ਮੰਤਰੀ ਓਪੀ ਸੋਨੀ ਨੇ ਧਰਨਾ ਦੇ ਰਹੇ ਅਧਿਆਪਕਾਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਅਧਿਆਪਕ ਯੋਗਤਾ ਟੈਸਟ (ਟੀਈਟੀ) ਪਾਸ ਕਰਨ ਨਾਲ ਕੋਈ ਅਧਿਆਪਕ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਜਿਹੜੇ ਧਰਨਾ ਦੇ ਰਹੇ ਹਨ, ਉਹ ਆਮ ਲੋਕ ਹਨ। ਜਦੋਂ ਆਸਾਮੀਆਂ ਨਿੱਕਲਣਗੀਆਂ ਤਾਂ ਸਭ ਨੂੰ ਨੌਕਰੀ ਦਿੱਤੀ ਜਾਏਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਟੈਟ ਪਾਸ ਈਟੀਟੀ ਅਧਿਆਪਕਾਂ ਨੇ ਸਿੱਖਿਆ ਮੰਤਰੀ ਓਪੀ ਸੋਨੀ ਦੇ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਖਦੇੜਨ ਲਈ ਪੁਲਿਸ ਨੇ ਲਾਠੀਚਾਰਜ ਵੀ ਕੀਤਾ ਸੀ।

ਦਰਅਸਲ, ਸਿੱਖਿਆ ਮੰਤਰੀ ਲੁਧਿਆਣਾ ’ਚ ਬਰੇਲ ਭਵਨ ਵਿੱਚ ਬਣਾਏ ਜਿੰਮ ਦਾ ਉਦਘਾਟਨ ਕਰਨ ਅਤੇ ਨਵੇਂ ਬਣਾਏ ਜਾਣ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਅੰਮ੍ਰਿਤਸਰ ਵਿੱਚ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਸਬੰਧੀ ਕਿਹਾ ਕਿ ਟੀਈਟੀ ਪਾਸ ਕਰ ਲੈਣ ਨਾਲ ਕੋਈ ਅਧਿਆਪਕ ਨਹੀਂ ਬਣ ਜਾਂਦਾ। ਜਦੋਂ ਸਰਕਾਰ ਨੌਕਰੀਆਂ ਕੱਢੇਗੀ ਤਾਂ ਉਨ੍ਹਾਂ ਨੂੰ ਖ਼ੁਦ-ਬ-ਖ਼ੁਦ ਨੌਕਰੀ ਮਿਲ ਜਾਏਗੀ।

ਉਨ੍ਹਾਂ ਕਿਹਾ ਕਿ ਅਧਿਆਪਕਾਂ ਲਈ ਸਰਕਾਰੀ ਖੇਤਰ ਦੇ ਇਲਾਵਾ ਪ੍ਰਾਈਵੇਟ ਖੇਤਰ ਵਿੱਚ ਵੀ ਕਈ ਨੌਕਰੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਅਧਿਆਪਕਾਂ ਨੂੰ ਕਈ ਵਾਰ ਸਮਝਾਈ ਜਾ ਚੁੱਕੀ ਹੈ। 27 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਦਾ ਮੁੜ ਘਿਰਾਓ ਕਰਨ ਦੇ ਐਲਾਨ ਸਬੰਧੀ ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago