ਦਿੱਲੀ ਮਾਰਚ ਦੀਆਂ ਤਿਆਰੀਆਂ ਦੌਰਾਨ ਸੜਕ ਹਾਦਸੇ ਵਿੱਚ ਬਜ਼ੁਰਗ ਕਿਸਾਨ ਦੀ ਮੌਤ

elder-people-died-on-spot

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਿਸਾਨ ਕਾਹਨ ਸਿੰਘ ਦੀ ਮੌਤ ਹੋ ਗਈ ਹੈ। 65 ਸਾਲਾ ਕਾਹਨ ਸਿੰਘ ਬਰਨਾਲਾ-ਲੁਧਿਆਣਾ ਟੋਲ ਪਲਾਜ਼ਾ ‘ਤੇ ਕਈ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਲ ਸੀ। ਕਾਹਨ ਸਿੰਘ 26-27 ਨੂੰ ਦਿੱਲੀ ਜਾਣ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ।

ਕਿਸਾਨ ਦਿੱਲੀ ਮਾਰਚ ਦੀ ਤਿਆਰੀ ਲਈ ਟਰਾਲੀਆਂ ਪਾਉਣ ਲਈ ਮਹਿਲ ਕਲਾਂ ਟੋਲ ਪਲਾਜ਼ਾ ਗਿਆ। ਤਰਪਾਲ ਲੈ ਕੇ ਜਾ ਰਹੇ ਕਿਸਾਨ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਲਾਸ਼ਾਂ ਨੂੰ ਸਵੇਰੇ ਟੋਲ ਪਲਾਜ਼ਾ ਤੇ ਰੱਖ ਕੇ ਬੀਕੇਯੂ ਡਕੌਂਦਾ ਵੱਲੋਂ ਅਗਲਾ ਫੈਸਲਾ ਲਿਆ ਜਾਵੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ