19 ਤੇ 20 ਮਈ ਨੂੰ ਪੰਜਾਬ ‘ਚ ਛੁੱਟੀ ਦਾ ਐਲਾਨ

holiday on 19 and 20 may

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰਾਂ ਲਈ 20 ਮਈ ਦੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਡਿਊਟੀ ਤੋਂ ਗੈਰਹਾਜ਼ਰ ਨਹੀਂ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ : ‘ਆਪ’ ਨੇ ਪੰਜਾਬ ਲਈ ਜਾਰੀ ਕੀਤਾ ਵੱਖਰਾ ਮੈਨੀਫੈਸਟੋ, ਪੰਜਾਬੀਆਂ ਨਾਲ ਕੀਤੇ ਇਹ 11 ਵਾਅਦੇ

ਇਸੇ ਤਰ੍ਹਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ 19 ਮਈ ਦਿਨ ਐਤਵਾਰ ਨੂੰ ਪੰਜਾਬ ਰਾਜ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਧੀਨ ਇਹ ਛੁੱਟੀ ਦਾ ਐਲਾਨ ਕੀਤਾ ਹੈ। ਉਦਯੋਗਕ ਯੂਨਿਟਾਂ, ਵਪਾਰਕ ਦੁਕਾਨਾਂ ਤੇ ਅਦਾਰਿਆਂ ਵਿੱਚ ਕੰਮ ਕਰਦੇ ਵਰਕਰਾਂ ਨੂੰ ਵੀ 19 ਮਈ ਨੂੰ ਸਮੇਤ ਤਨਖਾਹ ਛੁੱਟੀ ਹੋਵੇਗੀ।

Source:AbpSanjha