ਪੰਜਾਬ

ਮੁੱਖ ਮੰਤਰੀ ਦੱਸਣ ਕਿ ਝੂਠੇ ਵਾਅਦਿਆਂ ਨਾਲ ਪੰਜਾਬੀਆਂ ਨੂੰ ਕਿਉਂ ਠੱਗਿਆ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜੋ “ਪੰਜਾਬ ਮੰਗਦਾ ਜੁਆਬਰੈਲੀਆਂ ਦੀ ਲੜੀ ਵਿਚ ਦੂਜੀ ਰੈਲੀ ਮੌਕੇ ਲਾ ਮਿਸਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਨੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਖੇਮਕਰਨ ਹਲਕੇ ਤੋਂ ਪਾਰਟੀ ਉਮੀਦਵਾਰ ਵੀ ਐਲਾਨਿਆ।

ਇਸ ਮੌਕੇ ਉਹਨਾਂ ਮੁਖ ਮੰਤਰੀ ਤੋਂ ਜਵਾਬ ਮੰਗਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਲੋਕਾਂ ਨੂੰ ਦੱਸਣਾ ਪਵੇਗਾ ਕਿ ਉਹਨਾਂ ਨੇ ਪਵਿੱਤਰ ਗੁਟਕਾ ਸਾਹਿਬ ਅਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਝੂਠੀ ਸਹੁੰ ਕਿਉਂ ਖਾਧੀ ਕਿ ਉਹ ਸੂਬੇ ਵਿਚ ਸਰਕਾਰ ਬਣਨ ਮਗਰੋਂ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨਗੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨੌਕਰੀਆਂ ਦਾ ਵਾਅਦਾ ਕਰਦਿਆਂ ਉਹਨਾਂ ਤੋਂ ਫਾਰਮ ਵੀ ਭਰਵਾ ਲਏ ਤੇ ਇਸ ਲਈ ਵਾਅਦਿਆਂ ਵਾਲੇ ਹਲਫੀਆ ਬਿਆਨ ਵੀ ਜਾਰੀ ਕਰ ਦਿੱਤੇ।

ਉਹਨਾਂ ਕਿਹਾ ਕਿ ਹਾਲਾਤ ਅਜਿਹੇ ਬਣ ਗਏ ਕਿ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਵੀ ਖਿਆਲ ਨਹੀਂ ਕੀਤਾ ਗਿਆ ਤੇ ਵਿਰਾਸਤੀ ਮਾਰਗ ਦੀ ਸੰਭਾਲ ਵੀ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ।

ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਰਾਜ ਕਾਲ ਤੋਂ ਬਿਲਕੁਲ ਉਲਟ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਵਾਸਤੇ ਚੰਗਾ ਕਰਨ ਲਈ ਕੰਮ ਕੀਤਾ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਹੋਇਆ ਕਿਉਂਕਿ ਅਸੀਂ ਕਾਂਗਰਸ ਤੇ ਭਾਜਪਾ ਵਰਗੇ ਨਹੀਂ ਜੋ ਕੇਂਦਰੀ ਹਾਈ ਕਮਾਂਡ ਤੋਂ ਹਦਾਇਤਾਂ ਲੈਂਦੇ ਹਨ, ਬਲਕਿ ਅਸੀਂ ਖੇਤਰੀ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਕੰਮ ਕਰਦੇ ਹਾਂ।

ਉਹਨਾਂ ਕਿਹਾ ਕਿ ਹੁਣ ਵੀ ਅਕਾਲੀ ਦਲ ਕਿਸਾਨਾਂ ਦੇ ਹੱਕਾਂ ਲਈ ਲੜ ਰਿਹਾ ਹੈ ਤੇ ਇਸਨੇ ਕੇਂਦਰੀ ਮੰਤਰੀ ਮੰਡਲ ਦੇ ਨਾਲ ਨਾਲ ਭਾਜਪਾ ਨਾਲ ਗਠਜੋੜ ਵੀ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਵਿਰੋਧ ਵਜੋਂ ਤੋੜ ਦਿੱਤਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਤੇ ਕਿਹਾ ਕਿ ਜੇਕਰ ਅਕਾਲੀ ਦਲ ਮਜ਼ਬੂਤ ਹੋਵੇਗਾ ਤਾਂ ਕੌਮ ਮਜ਼ਬੂਤ ਹੋਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago