Punjab Latest News: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ‘ਚ ਡਿਪਟੀ ਕਮਿਸ਼ਨਰ ਨੇ ਦਿੱਤੀ ਸਕੂਲ ਖੋਲ੍ਹਣ ਦੀ ਮਨਜ਼ੂਰੀ

faridkot-dc-allowed-open-school-with-limited-staff
Punjab Latest News: Coronavirus ਕਾਰਨ ਦੇਸ਼ਵਿਆਪੀ ਲੌਕਡਾਊਨ ਦੇ ਚੱਲਦਿਆਂ ਵਿੱਦਿਅਕ ਸੰਸਥਾਵਾਂ ਵੀ ਬੰਦ ਪਈਆਂ ਹਨ। ਅਜਿਹੇ ਚ ਫਰੀਦਕੋਟ ਚ ਜ਼ਿਲ੍ਹਾ ਪ੍ਰਸ਼ਾਸਨ ਨੇ ਸੀਮਿਤ ਸਟਾਫ਼ ਨਾਲ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਸਕੂਲ ਵਿੱਚ ਵਿਦਿਆਰਥੀ ਪੜ੍ਹਾਈ ਲਈ ਨਹੀਂ ਆ ਸਕਣਗੇ ਤੇ ਨਿੱਜੀ ਸਕੂਲਾਂ ਦਾ ਸਟਾਫ਼ ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਈ ਕਰਵਾਏਗਾ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸੀਬੀਐਸਈ ਤੇ ਆਈਸੀਐਸਈ ਮਾਨਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲ ਵੱਧ ਤੋਂ ਵੱਧ 10 ਕਰਮਚਾਰੀਆਂ ਦੀ ਮਦਦ ਨਾਲ ਸਕੂਲ ਖੋਲ੍ਹ ਸਕਣਗੇ।

ਇਹ ਵੀ ਪੜ੍ਹੋ: Punjab News: ਪੰਜਾਬ ਦੇ ਲੋਕਾਂ ਲਈ ਮਾੜੀ ਖ਼ਬਰ, ਪੈਟਰੋਲ ਤੇ ਡੀਜ਼ਲ ਹੋਇਆ 2 ਰੁਪਏ ਮਹਿੰਗਾ

ਸਕੂਲ ਖੋਲ੍ਹਣ ਤੇ ਤੈਅ ਸ਼ਰਤਾਂ ਲਾਗੂ ਰਹਿਣਗੀਆਂ। ਇਸ ਸਮੇਂ ਦੌਰਾਨ ਵਿਦਿਆਰਥੀ ਜਾਂ ਉਨ੍ਹਾ ਦੇ ਮਾਪਿਆਂ ਨੂੰ ਸਕੂਲ ਵਿੱਚ ਨਹੀਂ ਬੁਲਾਇਆ ਜਾਵੇਗਾ। ਡਿਪਟੀ ਕਮਿਸ਼ਨਰ ਦੇ ਇਹ ਹੁਕਮ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ‘ਤੇ ਲਾਗੂ ਨਹੀਂ ਹੋਣਗੇ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।