ਪੰਜਾਬ

ਥਾਣੇ ਚ ਹੋਈ ਨੌਜਵਾਨ ਦੀ ਮੌਤ ਨੂੰ ਲੈਕੇ ਉਸਦੇ ਰਿਸ਼ਤੇਦਾਰ ਤੇ ‘ਆਪ’ ਲੀਡਰ ਨੇ ਲਾਇਆ ਧਾਰਨਾ, ਪੁਲਿਸ ਖਿਲਾਫ F.I.R. ਦਰਜ ਕਰਨ ਦੀ ਮੰਗ

ਫਰੀਦਕੋਟ: ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਕਰੀਬ ਹਫ਼ਤੇ ਤੋਂ ਫਰੀਦਕੋਟ ਦੇ ਐਸਐਸਪੀ ਦਫ਼ਤਰ ਬਾਹਰ ਪੁਲਿਸ ਹਿਰਾਸਤ ਵਿੱਚ ਨੌਜਵਾਨ ਜਸਪਾਲ ਸਿੰਘ ਦੀ ਮੌਤ ਦਾ ਇਨਸਾਫ ਤੇ ਮ੍ਰਿਤਕ ਦੀ ਲਾਸ਼ ਦੀ ਬਰਾਮਦਗੀ ਲਈ ਧਰਨੇ ‘ਤੇ ਬੈਠੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਜਸਪਾਲ ਕਤਲ ਕਾਂਡ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ‘ਤੇ ਵੀ ਧਾਰਾ 302 ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ।

ਇਸ ਮਾਮਲੇ ਵਿੱਚ ਵੱਖ-ਵੱਖ ਸਿਆਸੀ ਲੀਡਰ ਲਗਾਤਾਰ ਧਰਨੇ ਵਿੱਚ ਸ਼ਿਰਕਤ ਕਰ ਰਹੇ ਹਨ। ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਵਾਇਆ ਸੀ। ਅੱਜ ‘ਆਪ’ ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ ਤੇ ਸਾਬਕਾ ਐਮਪੀ ਪ੍ਰੋ. ਸਾਧੂ ਸਿੰਘ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ : ਨੌਜਵਾਨ ਦੀ ਮੌਤ ਤੋਂ ਬਾਅਦ, ਥਾਣੇਦਾਰ ਨੇ ਮਾਰੀ ਖੁਦ ਨੂੰ ਗੋਲੀ

ਅਮਨ ਅਰੋੜਾ ਨੇ ਕਿਹਾ ਕਿ ਪੀੜਤ ਪਰਿਵਾਰ ਇਨਸਾਫ ਲਈ ਪਿਛਲੇ ਹਫਤੇ ਤੋਂ ਧਰਨੇ ‘ਤੇ ਬੈਠਾ ਹੈ ਪਰ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਕੰਨ ‘ਤੇ ਜੂੰਅ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਦੀ ਪੁਲਿਸ ਇਸ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਦੇ ਸਕਦੀ ਤਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਪ ਦੇਣੀ ਚਾਹੀਦੀ ਹੈ।

ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਤੇ ਡੀਐਸਪੀ ਫਰੀਦਕੋਟ ਜਸਤਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ‘ਚ ਪੁਲਿਸ ਨੇ ਹੁਣ ਤਕ 2 ਪੁਲਿਸ ਮੁਲਾਜ਼ਮਾਂ ਸਮੇਤ 3 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚ ਮੁੱਖ ਦੋਸ਼ੀ ਦੀ ਪਤਨੀ ਪਰਵਿੰਦਰ ਕੌਰ ਵੀ ਸ਼ਾਮਲ ਹੈ। ਮੁੱਖ ਦੋਸ਼ੀ ਦੀ ਲਾਸਟ ਲੋਕੇਸ਼ਨ ਨਾਂਦੇੜ ਸਾਹਿਬ ਦੀ ਆਈ ਸੀ, ਇਸ ਲਈ ਉੱਥੇ ਵੀ ਪੁਲਿਸ ਪਾਰਟੀ ਪਹੁੰਚ ਚੁੱਕੀ ਹੇ। ਛੇ ਪੁਲਿਸ ਪਾਰਟੀਆਂ ਮ੍ਰਿਤਕ ਦੀ ਲਾਸ਼ ਨੂੰ ਲੱਭਣ ਲਈ ਰਾਜਸਥਾਨ ਤਕ ਗਈਆਂ ਹੋਈਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲਦ ਹੀ ਮ੍ਰਿਤਕ ਦੀ ਲਾਸ਼ ਲੱਭ ਕੇ ਵਾਰਸਾਂ ਹਵਾਲੇ ਕੀਤੀ ਜਾਵੇਗੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago