ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Farmer-died-of-a-heart-attack-from-kandila-village-in-batala

ਦਿੱਲੀ ਸੰਘਰਸ਼ ਤੋਂ ਪਰਤੇ ਪਿੰਡ ਕੰਡੀਲਾ ਦੇ ਨੌਜਵਾਨ ਕਿਸਾਨ ਹਰਪਿੰਦਰ ਸਿੰਘਦੀ ਤਬੀਅਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਪਿੰਡ ਕੰਡੀਲਾ ਦਾ ਕਿਸਾਨ ਹਰਪਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਬੀਤੇ ਦਿਨੀਂ ਦਿੱਲੀ ਕਿਸਾਨ ਅੰਦੋਲਨ ਵਿਚ 12-13 ਦਿਨ ਆਪਣਾ ਯੋਗਦਾਨ ਪਾਉਣ ਤੋਂ ਬਾਅਦ ਪਿੰਡ ਵਾਪਸ ਪਰਤਿਆ ਸੀ। ਉਸਦੀ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ ਹੈ।ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਕੋਲੋਂ ਮਾਲੀ ਮਦਦ ਦੀ ਗੁਹਾਰ ਲਾਈ ਹੈ।

ਇਸ ਸਬੰਧੀ ਮ੍ਰਿਤਕ ਨੌਜਵਾਨ ਕਿਸਾਨ ਦੇ ਪਿਤਾ ਲਖਵਿੰਦਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਖਜ਼ਾਨਚੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਲੈ ਕੇ ਉਕਤ ਨੌਜਵਾਨ ਦੇ ਦਿਮਾਗ ‘ਤੇ ਕਾਫੀ ਬੋਝ ਰਹਿੰਦਾ ਸੀ, ਜਿਸ ਕਾਰਨ ਅੱਜ ਸਵੇਰੇ ਜਦੋਂ ਉਹ ਉਠਿਆ ਤਾਂ ਉਸ ਦੇ ਨੱਕ ਵਿਚੋਂ ਖ਼ੂਨ ਨਿਕਲਣਾ ਸ਼ੁਰੂ ਹੋ ਗਿਆ।

ਇਸ ਦੌਰਾਨ ਉਹ ਉਸਨੂੰ ਤੁਰੰਤ ਹਸਪਤਾਲ ਲੈ ਕੇ ਜਾ ਰਹੇ ਸਨ ਤਾਂ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪਰਿਵਾਰ ਨੇ ਸਰਕਾਰ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਨੂੰ ਦੇਖਦੇ ਹੋਏ ਸਰਕਾਰ ਤਿੰਨੇ ਕਾਲੇ ਕਾਨੂੰਨ ਜਲਦੀ ਤੋਂ ਜਲਦੀ ਰੱਦ ਕਰੇ ਤਾਂ ਜੋ ਕਿਸਾਨ ਸਹੀ ਸਲਾਮਤ ਆਪਣੇ ਘਰਾਂ ਨੂੰ ਵਾਪਸ ਪਰਤਣ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ