ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤਾ ਸਮਾਪਤ ,ਪਿੰਡ ਜੈਮਲ ਸਿੰਘ ਦਾ ਰਹਿਣ ਵਾਲਾ ਸੀ ਕਿਸਾਨ

Farmer-ends-his-life-with-a-slay

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇਸ ਦੇ ਚਲਦੇ ਹੁਣ ਤੱਕ 200 ਤੋਂ ਵੱਧ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ।

ਇਸ ਦੇ ਚੱਲਦਿਆਂ ਅੱਜ ਇਕ ਹੋਰ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕਿਸਾਨ ਸਤਵੰਤ ਸਿੰਘ ਪੁੱਤਰ ਗੁਰਚਰਨ ਸਿੰਘ (30) ਨੇੜਲੇ ਪਿੰਡ ਜੈਮਲ ਸਿੰਘ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਮੁਤਾਬਿਕ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ‘ਚੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕੀਤੀ ਹੈ। ਦਰਅਸਲ ਮ੍ਰਿਤਕ ਨੌਜਵਾਨ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਮੈਂਬਰ ਸੀ।

ਦੱਸ ਦੇਈਏ ਕਿ ਅੱਜ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ ‘ਤੇ ਨੌਜਵਾਨਾਂ ਦੇ ਯੋਗਦਾਨ ਨੂੰ ‘ਯੁਵਾ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਅੱਜ ਯੁਵਾ ਕਿਸਾਨ ਦਿਵਸ ਦੇ ਦਿਨ ਅੰਦੋਲਨ ਦੀ ਕਮਾਨ ਨੌਜਵਾਨਾਂ ਦੇ ਹੱਥਾਂ ‘ਚ ਹੋਵੇਗੀ ਤੇ ਸਾਰੇ ਮੰਚ ਨੌਜਵਾਨਾਂ ਨੂੰ ਸਮਰਪਿਤ ਹੋਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ