ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇਸ ਦੇ ਚਲਦੇ ਹੁਣ ਤੱਕ 200 ਤੋਂ ਵੱਧ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ।
ਇਸ ਦੇ ਚੱਲਦਿਆਂ ਅੱਜ ਇਕ ਹੋਰ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕਿਸਾਨ ਸਤਵੰਤ ਸਿੰਘ ਪੁੱਤਰ ਗੁਰਚਰਨ ਸਿੰਘ (30) ਨੇੜਲੇ ਪਿੰਡ ਜੈਮਲ ਸਿੰਘ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਮੁਤਾਬਿਕ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ‘ਚੋਂ ਪਰਤੇ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕੀਤੀ ਹੈ। ਦਰਅਸਲ ਮ੍ਰਿਤਕ ਨੌਜਵਾਨ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਮੈਂਬਰ ਸੀ।
ਦੱਸ ਦੇਈਏ ਕਿ ਅੱਜ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ ‘ਤੇ ਨੌਜਵਾਨਾਂ ਦੇ ਯੋਗਦਾਨ ਨੂੰ ‘ਯੁਵਾ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਅੱਜ ਯੁਵਾ ਕਿਸਾਨ ਦਿਵਸ ਦੇ ਦਿਨ ਅੰਦੋਲਨ ਦੀ ਕਮਾਨ ਨੌਜਵਾਨਾਂ ਦੇ ਹੱਥਾਂ ‘ਚ ਹੋਵੇਗੀ ਤੇ ਸਾਰੇ ਮੰਚ ਨੌਜਵਾਨਾਂ ਨੂੰ ਸਮਰਪਿਤ ਹੋਣਗੇ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…