ਬੇਮੌਸਮੇ ਬਾਰਸ਼ ਨਾਲ ਫਸਲਾਂ ਦਾ ਨੁਕਸਾਨ , ਮੀਂਹ ਨੇ ਤੋੜਿਆ 49 ਸਾਲਾਂ ਦਾ ਰਿਕਾਰਡ

agriculture

ਪੰਜਾਬ ਵਿੱਚ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ। ਬੇਮੌਸਮੇ ਮੀਂਹ ਨਾਲ ਫਸਲਾਂ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਸਰਕਾਰੀ ਅੰਕੜਿਆਂ ਮੁਤਾਬਕ 1970 ਮਗਰੋਂ ਪਹਿਲੀ ਵਾਰ ਫਰਵਰੀ ਵਿੱਚ ਇੰਨਾ ਮੀਂਹ ਪਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਫਰਵਰੀ ਦੇ ਪਹਿਲੇ ਹਫਤੇ 43.4 ਮਿਲੀਮੀਟਰ ਬਾਰਸ਼ ਹੋਈ ਹੈ। ਉਨ੍ਹਾਂ ਕਿਹਾ ਹੈ ਕਿ ਕੱਲ੍ਹ ਵੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

farmers in loss due to heavy rain in punjab

ਉਧਰ, ਖੇਤੀ ਮਾਹਿਰਾਂ ਦੀ ਮੰਨੀਏ ਤਾਂ ਮੀਂਹ ਕਣਕ ਦੀ ਫਸਲ ਲਈ ਲਾਹਵੰਦ ਹੋਏਗਾ ਪਰ ਸਬਜ਼ੀਆਂ ਦੀ ਫਸਲਾਂ ਦਾ ਨੁਕਸਾਨ ਪਹੁੰਚੇਗਾ। ਉਨ੍ਹਾਂ ਕਿਹਾ ਕਿ ਜੇਕਰ ਹੋਰ ਪੈਂਦਾ ਹੈ ਤਾਂ ਖੇਤਾਂ ਵਿੱਚ ਪਾਣੀ ਖੜ੍ਹ ਸਕਦਾ ਹੈ। ਇਸ ਨਾਲ ਫਸਲਾਂ ਬਰਬਾਦ ਹੋਣਗੀਆਂ। ਇਸ ਤੋਂ ਇਲਾਵਾ ਨਵੇਂ ਤੇ ਪਾਣੀ ਘੱਟ ਸੋਖਣ ਵਾਲੇ ਖੇਤਾਂ ਵਿੱਚ ਫਸਲਾਂ ਨੂੰ ਨੁਕਸਾਨ ਪੁੱਜਾ ਹੈ।

rain in punjab

ਜਲੰਧਰ ਤੋਂ ਮਿਲੀ ਰਿਪੋਰਟ ਮੁਤਾਬਕ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੁਕਾਏ ਰੱਖੇ। ਭੋਗਪੁਰ ਦੇ ਕਿਸਾਨ ਗੁਰਪ੍ਰੀਤ ਅਟਵਾਲ ਮੁਤਾਬਕ ਕਣਕ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ। ਇਸ ਨਾਲ ਕਾਫੀ ਨੁਕਸਾਨ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇ ਇਸੇ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਕਾਫੀ ਨੁਕਸਾਨ ਹੋਰ ਹੋਵੇਗਾ।

ਦੁਆਬਾ ਵਿੱਚ ਕਣਕ ਤੋਂ ਇਲਾਵਾ ਆਲੂ ਦੀ ਫਸਲ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਸਬਜ਼ੀਆਂ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਵੀ ਖਰਾਬ ਹੋ ਗਿਆ। ਕਿਸਾਨਾਂ ਨੇ ਫਸਲਾਂ ਦੇ ਖਰਾਬੇ ਦਾ ਸਰਕਾਰ ਤੋਂ ਮੁਆਵਜ਼ਾ ਮੰਗਿਆ ਹੈ।

Source:AbpSanjha