ਕਿਸਾਨ ਤੇ ਮਜ਼ਦੂਰ ਸੰਗਠਨਾਂ ਨੇ ਕਰਜ਼ ਮੁਆਫੀ ਲਈ ਇਕੱਠੇ ਹੋ ਕੇ ਦਿੱਤੇ ਕਈ ਜ਼ਿਲ੍ਹਿਆਂ ’ਚ ਧਰਨੇ

farmer and labour union protesting

ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ ਮੁਆਫ਼ੀ ਸਮੇਤ ਕਈ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ 7 ਸੰਗਠਨਾਂ ਨੇ ਬਠਿੰਡਾ, ਮੋਗਾ ਤੇ ਸੰਗਰੂਰ ਸਮੇਤ ਸੂਬੇ ਦੇ ਕਈ ਇਲਾਕਿਆਂ ਵਿੱਚ ਡੀਸੀ ਦਫ਼ਤਰਾਂ ਸਾਹਮਣੇ ਸੜਕ ’ਤੇ ਧਰਨੇ ਦਿੱਤੇ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਈ ਥਾਈਂ ਜਾਮ ਵੀ ਲਾਏ।
ਧਰਨਾ ਦੇ ਰਹੇ ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸੀ, ਹੁਣ ਉਹ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਹਾਲਾਤ ਇਹ ਹੋ ਗਏ ਹਨ ਕਿ ਲੋਕਾਂ ਦੇ ਘਰਾਂ ’ਤੇ ਬੈਂਕ ਕੁਰਕੀ ਦੋ ਨੋਟਿਸ ਭੇਜੇ ਜਾ ਰਹੇ ਹਨ। ਇਸ ਲਈ ਕਰਜ਼ੇ ਵਿੱਚ ਡੁੱਬੇ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਧਰਨਾ ਦੇ ਰਹੇ ਕਿਸਾਨਾਂ ਨੇ ਸਰਕਾਰ ਨੂੰ 5 ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ।

Source: AbpSanjha