ਕਿਸਾਨ ਦੀ ਟਿਕਰੀ ਬਾਰਡਰ ‘ਤੇ ਸ਼ੱਕੀ ਹਾਲਾਤਾਂ ‘ਚ ਮੌਤ, ਬਠਿੰਡਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਮ੍ਰਿਤਕ ਕਿਸਾਨ

Farmer's-death-in-suspicious-circumstances-at-the-border

ਸੰਘਰਸ਼ ਦੌਰਾਨ ਦਿੱਲੀ ਵਿਖੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਇਕ ਕਿਸਾਨ ਦਾ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ ਹੈ। ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਕਿਸਾਨ ਦਾ ਅੱਧਾ ਸਿਰ ਵੱਢਿਆ ਹੋਣ ਕਾਰਨ ਕਤਲ ਦਾ ਸ਼ੱਕ ਵੀ ਪ੍ਰਗਟਾਇਆ ਜਾ ਰਿਹਾ ਹੈ।ਕਿਸਾਨ ਹਾਕਮ ਸਿੰਘ ਪੁੱਤਰ ਛੋਟਾ ਸਿੰਘ ਪਿੰਡ ਬੱਲੋ ਦਾ ਰਹਿਣ ਵਾਲਾ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਵਰਕਰ ਸੀ।

ਭਾਰਤੀ ਕਿਸਾਨ ਯੂਨੀਅਨ, ਸਿੱਧੂਪੁਰ ਦੇ ਕਾਰਕੁਨ ਇਸ ਕਿਸਾਨ ਦੀ ਬਹਾਦਰਗੜ (ਟਿਕਰੀ ਬਾਰਡਰ) ਉਪਰ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਮ੍ਰਿਤਕ ਦਾ ਸਿਰ ਕਿਸੇ ਤੇਜ਼ਧਾਰ ਚੀਜ਼ ਨਾਲ ਵੱਢਿਆ ਹੋਇਆ ਸੀ ,ਜਿਸ ਤੋਂ ਕਤਲ ਦਾ ਸ਼ੱਕ ਵੀ ਜਤਾਇਆ ਜਾ ਰਿਹਾ ਹੈ। ਹਾਕਮ ਸਿੰਘ ਦੀ ਮ੍ਰਿਤਕ ਦੇਹ ਨੂੰ ਬਹਾਦਰਗੜ ਦੇ ਸਿਵਲ ਹਸਪਤਾਲ ‘ਚ ਰੱਖਿਆ ਗਿਆ ਹੈ।

ਕਤਲ ਦਾ ਕਾਰਨ ਸਾਹਮਣੇ ਨਹੀ ਆਇਆ ਪਰ ਪਿੰਡੋ ਕਈ ਵਿਅਕਤੀ ਉਕਤ ਘਟਨਾ ਦਾ ਪਤਾ ਲੱਗਣ ਤੋ ਬਾਅਦ ਦਿੱਲੀ ਵੱਲ ਨੂੰ ਰਵਾਨਾ ਹੋਏ ਹਨ। ਪਿੰਡ ਦੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਬੱਲੋ ਨੇ ਕਿਹਾ ਕਿ ਉਕਤ ਕਿਸਾਨ ਲਗਾਤਾਰ ਅੰਦੋਲਣ ਵਿਚ ਹਿੱਸਾ ਲੈਣ ਲਈ ਦਿੱਲੀ ਹੱਦਾਂ ਉਪਰ ਰਿਹਾ ਹੈ ਪਰ ਉਕਤ ਘਟਲਾ ਕਿਵੇ ਵਾਪਰੀ ਅਜੇ ਤੱਕ ਕੋਈ ਵੇਰਵੇ ਸਾਹਮਣੇ ਨਹੀ ਆਏ।

ਡਾਕਟਰ ਮੱਖਣ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਕਤ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।ਭਾਕਿਯੂ ਸਿੱਧੂਪੁਰ ਦੇ ਸੂਬਾ ਆਗੂ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਹਾਕਮ ਸਿੰਘ ਦੀ ਦੇਹ ਬਹਾਦਰਗੜ ਵਿਖੇ ਨਵੇਂ ਬਣ ਰਹੇ ਬੱਸ ਅੱਡੇ ਦੇ ਪਿੱਛਿਓਂ ਮਿਲੀ ਹੈ। ਉਨਾਂ ਦੱਸਿਆ ਕਿ ਹਾਕਮ ਸਿੰਘ ਦਾ ਅੱਧਾ ਸਿਰ ਵੱਢਿਆ ਹੋਇਆ ਸੀ। ਉਨ੍ਹਾਂ ਦੇ ਪਰਿਵਾਰਕ ਮੈਂਬਰ ਦਿੱਲੀ ਲਈ ਰਵਾਨਾ ਹੋ ਗਏ ਹਨ।

ਉਸ ਦੇ ਗਲੇ ‘ਤੇ ਵੀ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਅਜੇ ਕਿਸੇ ਦੇ ਵੀ ਖਿਲਾਫ਼ ਕੇਸ ਦਰਜ ਨਹੀਂ ਕੀਤਾ ਗਿਆ। ਪੁਲਿਸ ਮੁਤਾਬਕ ਸ਼ੁਰੂਆਤੀ ਜਾਂਚ ਤੋਂ ਇਹ ਕਤਲ ਦਾ ਮਾਮਲਾ ਲੱਗਦਾ ਹੈ। ਹਲਾਂਕਿ ਮੌਤ ਦੀ ਅਸਲ ਵਜ੍ਹਾ ਪੋਸਟਮਾਰਟਮ ਤੋਂ ਬਆਦ ਹੀ ਸਾਫ਼ ਹੋ ਹੋਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ