ਪੰਜਾਬ ਸਰਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੇਗੀ ਗੰਨਾ ਸਬਸਿਡੀ

punjab cabinet meeting subsidy to sugarcane farmers

ਗੰਨਾ ਕਾਸ਼ਤਕਾਰਾਂ ਤੇ ਨਿੱਜੀ ਖੰਡ ਮਿੱਲਾਂ ਨੂੰ ਕੁਝ ਰਾਹਤ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 25 ਰੁਪਏ ਫ਼ੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸ਼ਨੀਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ।

ਇਹ ਸਬਸਿਡੀ ਸਿੱਧੇ ਤੌਰ ’ਤੇ ਗੰਨਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਵੇਗੀ। ਯਾਦ ਰਹੇ ਕੇਂਦਰ ਸਰਕਾਰ ਵੱਲੋਂ ਗੰਨੇ ਦਾ ਭਾਅ 275 ਰੁਪਏ ਤੈਅ ਕੀਤਾ ਗਿਆ ਸੀ। ਇਸ ਮਗਰੋਂ ਪੰਜਾਬ ਸਰਕਾਰ ਨੇ 35 ਰੁਪਏ ਵਧਾ ਤੇ 310 ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਦੂਜੇ ਪਾਸੇ ਪ੍ਰਾਈਵੇਟ ਸ਼ੂਗਰ ਮਿੱਲਾਂ ਨੇ 35 ਰੁਪਏ ਵੱਧ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਰਕੇ ਕਿਸਾਨ ਸੜਕਾਂ ਉੱਤੇ ਉੱਤਰ ਆਏ ਸਨ।

ਮੰਤਰੀ ਮੰਡਲ ਨੇ ਇਸ ਤੋਂ ਇਲਾਵਾ ਸ਼ਹੀਦ ਕੁਲਵਿੰਦਰ ਸਿੰਘ ਦੇ ਬਿਰਧ ਮਾਪਿਆਂ ਲਈ 10,000 ਮਹੀਨਾ ਵਿਸ਼ੇਸ਼ ਪੈਨਸ਼ਨ, ਪੱਤਰਕਾਰਾਂ ਲਈ ਪੈਨਸ਼ਨ, ਜਿਣਸਾਂ ਦੀ ਢੋਆ-ਢੁਆਈ ਲਈ ਆਨਲਾਈਨ ਬੋਲੀ ਅਤੇ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੇ ਫੈਸਲਿਆਂ ‘ਤੇ ਸਹੀ ਪਾਈ।

Source:AbpSanjha