Corona in Fatehgarh Sahib: ਫ਼ਤਹਿਗੜ੍ਹ ਵਿੱਚ Corona ਨੇ ਫੜ੍ਹੀ ਰਫਤਾਰ, ਇਕ ਹੋਰ ਪੋਜ਼ੀਟਿਵ ਮਾਮਲਾ ਆਇਆ ਸਾਹਮਣੇ

fatehgarh-sahib-corona-virus-positive
Corona in Fatehgarh Sahib: Corona ਮਹਾਮਾਰੀ ਕਾਰਨ Corona ਪਾਜ਼ੇਟਿਵ ਕੇਸਾਂ ਦੀ ਗਿਣਤੀ ‘ਚ ਨਿਰੰਤਰ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਫਤਿਹਗੜ੍ਹ ਸਾਹਿਬ ‘ਚ ਅੱਜ ਇਕ ਹੋਰ ਕੇਸ ਪਾਜ਼ੇਟਿਵ ਪਾਇਆ ਗਿਆ ਹੈ, ਜਿਸ ਨਾਲ ਜ਼ਿਲੇ ‘ਚ ਹੁਣ Corona ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ। ਇਹ ਕੇਸ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਆਉਣ ਵਾਲੇ ਸ਼ਰਧਾਲੂ ਨਾਲ ਸਬੰਧਤ ਹੈ, ਜੋ ਕਿ ਫਤਿਹਗੜ੍ਹ ਸਾਹਿਬ ਦੀ ਮਾਤਾ ਗੁਜਰੀ ਸਰਾਂ ਫਤਿਹਗੜ੍ਹ ਸਾਹਿਬ ‘ਚ ਸਿਹਤ ਵਿਭਾਗ ਵਲੋਂ ਏਕਾਂਤਵਾਸ ਕੀਤੇ ਹੋਏ ਹਨ।

ਇਸ ਸਬੰਧੀ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ.ਐੱਨ.ਕੇ. ਅਗਰਵਾਲ ਨੇ ਦੱਸਿਆ ਕਿ ਬੀਤੇ ਦਿਨੀਂ 150 ਸੈਂਪਲ ਲਏ ਗਏ ਸਨ, ਜਿਨ੍ਹਾਂ ‘ਚੋਂ 80 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦਕਿ ਇਕ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਵਿਭਾਗ ਦਾ ਕਹਿਣਾ ਹੈ ਕਿ 19 ਕੇਸਾਂ ਦੇ ਬਾਵਜੂਦ ਜ਼ਿਲੇ ‘ਚ Corona ਦੀ ਸਥਿਤੀ ਕਾਫੀ ਹੱਦ ਤੱਕ ਕਾਬੂ ‘ਚ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।