Barnala Road Accident: ਬੀਤੀ ਸ਼ਾਮ ਬੁਢਲਾਡਾ ਰੋਡ ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਪਿਓ ਪੁੱਤ ਦੀ ਹੋਈ ਮੌਤ

father-son-died-in-tragic-accident
Barnala Road Accident: ਕਸਬਾ ਭੀਖੀ ਵਿਖੇ ਬੀਤੀ ਦੇਰ ਸ਼ਾਮ ਬੁਢਲਾਡਾ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਜੀਤ ਸਿੰਘ (42) ਤੇ ਉਸ ਦਾ ਪੁੱਤਰ ਸ਼ਿੰਦਾ ਸਿੰਘ (13) ਮੋਟਰਸਾਈਕਲ ‘ਤੇ ਸਵਾਰ ਹੋ ਕੇ ਬੁਢਲਾਡਾ ਨੇੜਲੇ ਪਿੰਡ ਅਹਿਮਦਪੁਰ ਵੱਲ ਜਾ ਰਹੇ ਸਨ। ਇਸੇ ਦੌਰਾਨ ਜਦੋਂ ਉਹ ਬੁਢਲਾਡਾ ਰੋਡ ‘ਤੇ ਪੁੱਜੇ ਤਾਂ ਇਕ ਟਰੈਕਟਰ ਨੇ ਉਨ੍ਹਾਂ ਨੂੰ ਆਪਣੀ ਲਪੇਟ ‘ਚ ਲੈ ਲਿਆ, ਜਿਸ ਕਾਰਨ ਮੋਟਰਸਾਈਕਲ ‘ਤੇ ਸਵਾਰ ਪਿਓ-ਪੁੱਤ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਸਬੰਧੀ ਪੁਲਸ ਥਾਣਾ ਭੀਖੀ ਦੀ ਪੁਲਸ ਨੇ ਕਾਰਵਾਈ ਕਰਦਿਆਂ ਟਰੈਕਟਰ ਮਾਲਕ ਦੇ ਖ਼ਿਲ਼ਾਫ ਮਾਮਲਾ ਦਰਜ ਕਰ ਲਿਆ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।