ਪੰਜਾਬ ਵਿੱਚ 15 ਜੁਲਾਈ ਤੱਕ ਨਹੀਂ ਹੋਣਗੀਆਂ ਯੂਨੀਵਰਸਿਟੀ ਅਤੇ ਕਾਲਜਾਂ ਦੀ ਫਾਈਨਲ ਪ੍ਰੀਖਿਆਵਾਂ

Final exam of universities in Punjab cancelled till July 15

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਅੰਤਮ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ, ਅੰਤਮ ਫੈਸਲਾ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਦੁਆਰਾ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ‘ਤੇ ਅਧਾਰਤ ਹੋਵੇਗਾ। ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਲੰਬੇ ਸਮੇਂ ਤੋਂ ਪ੍ਰੀਖਿਆਵਾਂ ਨੂੰ ਲੈ ਕੇ ਚਿੰਤਤ ਸਨ।

ਇਹ ਵੀ ਪੜ੍ਹੋ : ਪਿਤਾ ਤੋਂ ਤੰਗ ਆ ਕੇ ਨੌਜਵਾਨ ਨੇ ਫੇਸਬੁੱਕ ਤੇ ਲਾਈਵ ਹੋ ਕੇ ਕੀਤੀ ਖ਼ੁਦਕੁਸ਼ੀ

ਪ੍ਰੀਖਿਆਵਾਂ ਨੂੰ ਲੈਕੇ ਬਹੁਤ ਸਾਰੀ ਅਫਵਾਹਾਂ ਉੱਡ ਰਹੀਆਂ ਸਨ। ਇਸ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਯੂਜੀਸੀ ਵੱਲੋਂ 29 ਅਪ੍ਰੈਲ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਦੀਆਂ ਯੂਨੀਵਰਸਿਟੀਆਂ ਨੇ ਜੁਲਾਈ 2020 ਵਿਚ ਪ੍ਰੀਖਿਆਵਾਂ ਲੈਣ ਦਾ ਫੈਸਲਾ ਕੀਤਾ ਸੀ। ਉਸ ਸਮੇਂ ਯੂਜੀਸੀ ਨੇ ਘੋਸ਼ਣਾ ਕੀਤੀ ਸੀ ਕਿ ਉਹ ਸਥਿਤੀ ਦੀ ਦੁਬਾਰਾ ਸਮੀਖਿਆ ਕਰੇਗੀ। ਹੁਣ ਅਕਾਦਮਿਕ ਗਤੀਵਿਧੀਆਂ ਸੰਬੰਧੀ ਵਿਸ਼ੇਸ਼ ਤੌਰ ਤੇ ਇਮਤਿਹਾਨਾਂ ਦੇ ਆਯੋਜਨ ਲਈ ਯੂਜੀਸੀ ਦੇ ਨਵੇਂ ਦਿਸ਼ਾ ਨਿਰਦੇਸ਼ਾਂ ਦੀ ਉਡੀਕ ਹੈ।

ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਨੇ ਇਹ ਵੀ ਕਿਹਾ ਹੈ ਕਿ ਇਮਤਿਹਾਨਾਂ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। UGC ਗਾਈਡ ਲਾਈਨ ਦੀ ਉਡੀਕ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।