Shri Muktsar Sahib Fire News: ਮੁਕਤਸਰ ਸਾਹਿਬ ਦੇ ਮਿੱਤਲ ਸੈਨਟਰੀ ਤੇ ਹਾਰਡਵੇਅਰ ਸਟੋਰ ਵਿੱਚ ਲੱਗੀ ਅੱਗ, ਲੱਖਾਂ ਦਾ ਸਮਾਂ ਸੜ੍ਹ ਕੇ ਸੁਆਹ

fire-in-hardware-store-in-mukatsar-sahib
Shri Muktsar Sahib Fire News: ਇੱਥੋਂ ਦੇ ਘਾਹ ਮੰਡੀ ਚੌਕ ‘ਚ ਸਥਿਤ ਮਿੱਤਲ ਸੈਨਟਰੀ ਤੇ ਹਾਰਡਵੇਅਰ ਸਟੋਰ ‘ਤੇ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਕਰੀਬ ਅੱਠ ਵਜੇ ਲੱਗੀ ਇਸ ਅੱਗ ਨੇ ਕੁਝ ਹੀ ਪਲਾਂ ‘ਚ ਭਿਆਨਕ ਰੂਪ ਧਾਰਨ ਕਰ ਲਿਆ। ਘਟਨਾ ਵਾਪਰਨ ਤੋਂ ਕੁਝ ਸਮਾਂ ਪਹਿਲਾਂ ਹੀ ਦੁਕਾਨਦਾਰ ਦੁਕਾਨ ਬੰਦ ਕਰਕੇ ਗਿਆ ਸੀ ਕਿ ਅਚਾਨਕ ਉਸ ਦੀ ਦੁਕਾਨ ਵਿੱਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: Gangster Dilpreet Baba News: ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਾਥੀ ਨੇ ਗਿਰਫਤਾਰੀ ਦੌਰਾਨ ਖੋਲ੍ਹੇ ਵੱਡੇ ਰਾਜ

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਕੋਈ ਪਤਾ ਨਹੀਂ ਲੱਗਿਆ ਪਰ ਹੋ ਸਕਦਾ ਹੈ ਕਿ ਅੱਗ ਬਿਜਲੀ ਦੇ ਸ਼ਾਟ ਸਰਕਟ ਹੋਣ ਕਾਰਨ ਲੱਗੀ ਹੋਵੇ। ਦੁਕਾਨ ‘ਤੇ ਕਰੀਬ 25-30 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਹ ਅਜੇ ਦੁਕਾਨ ਬੰਦ ਕਰਕੇ ਘਰ ਪੁੱਜਾ ਹੀ ਸੀ ਕਿ ਫੋਨ ਗਿਆ ਕਿ ਤੁਹਾਡੀ ਦੁਕਾਨ ਵਿਚ ਅੱਗ ਲੱਗੀ ਹੋਈ ਹੈ। ਵਾਪਸ ਆ ਕੇ ਦੇਖਿਆ ਕਿ ਦੁਕਾਨ ਦੀ ਤੀਜੀ ਮੰਜ਼ਿਲ ‘ਤੇ ਅੱਗ ਦੇ ਭਾਂਬੜ ਨਿਕਲ ਰਹੇ ਸਨ। ਉਸ ਮੰਜ਼ਲ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ