ਡੀਜੀਪੀ ਦਿਨਕਰ ਗੁਪਤਾ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ

First-dose-of-corona-vaccine-administered-by-DGP-Dinkar-Gupta

 

ਡੀਜੀਪੀ ਦਿਨਕਰ ਗੁਪਤਾ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ | ਪੰਜਾਬ ਦੇ ਮੁੱਖ ਸਕੱਤਰ, (ਗ੍ਰਹਿ) ਅਨੁਰਾਗ ਅਗਰਵਾਲ ਵੀ ਇਸ ਸੈਸ਼ਨ ਦੌਰਾਨ ਪੰਜਾਬ ਪੁਲਸ ਦੇ ਹੋਰ ਉੱਚ ਅਧਿਕਾਰੀਆਂ ਸਮੇਤ ਟੀਕਾ ਲਗਵਾਉਣ ਵਾਲਿਆਂ ਵਿੱਚ ਸ਼ਾਮਲ ਹਨ।

ਟੀਕਾਕਰਣ ਮੁਹਿੰਮ ਦੀ ਸੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ, ਜਿਸ ਤੋਂ ਬਾਅਦ ਉਹਨਾਂ ਨੇ ਪੰਜਾਬ ਪੁਲਸ ਹੈੱਡਕੁਆਟਰ ਵਿਖੇ ਪੰਜਾਬ ਪੁਲਿਸ ਸ਼ਹੀਦ ਸਮਾਰਕ ‘ਤੇ ਅੱਤਵਾਦ ਵਿਰੁੱਧ ਲੜਾਈ ਦੌਰਾਨ ਆਪਣੀ ਜਾਨ ਵਾਰਨ ਵਾਲੇ ਵੱਖ ਵੱਖ ਰੈਂਕਾਂ ਦੇ 1800 ਪੁਲਸ ਕਰਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ।

ੳਹਨਾਂ ਕਿਹਾ ਕਿ ਪੁਲਿਸ ਨੇ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਤੋਂ ਇਲਾਵਾ ਕਰੋਨਾ ਕਾਰਨ ਲਗਾਏ ਗਏ ਦੋ ਮਹੀਨੇ ਦੇ ਕਰਫਿਊ ਦੌਰਾਨ ਭੋਜਨ, ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਘਰ ਘਰ ਜਾ ਕੇ ਉਪਲਬਧ ਕਰਵਾਈਆਂ।

ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਪੁਲਸ ਦੇ 52 ਅਧਿਕਾਰੀ ਜਿਨਾਂ ਵਿਚ ਇਕ ਗਜਟਿਡ ਅਫਸਰ, 33 ਗੈਰ-ਗਜਟਿਡ ਅਫਸਰ, 9 ਵੱਖ ਵੱਖ ਰੈਂਕ ਦੇ ਮੁਲਾਜ਼ਮ ਅਤੇ 6 ਪੰਜਾਬ ਹੋਮ ਗਾਰਡ ਦੇ ਜਵਾਨਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ।

ਉਨਾਂ ਸੰਤੁਸ਼ਟੀ ਪ੍ਰਗਟਾਈ ਕਿ ਕੋਵਿਡ -19 ਕਾਰਨ ਮਰ ਚੁੱਕੇ ਪੰਜਾਬ ਪੁਲਿਸ ਮੁਲਾਜਮਾਂ ਦੇ ਸਾਰੇ ਯੋਗ ਪਰਿਵਾਰਾਂ ਨੂੰ ਪਹਿਲਾਂ ਹੀ 50 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਹੁਸਨ ਲਾਲ ਸਮੇਤ ਹੋਰ ਪ੍ਰਮੁੱਖ ਅਧਿਕਾਰੀ ਮੌਜੂਦ ਸਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ