Gurdaspur Murder News: ਖਾਕੀ ਇਕ ਵਾਰ ਫਿਰ ਹੋਈ ਦਾਗੀ ਕਬੱਡੀ ਖਿਡਾਰੀ ਦੇ ਕਤਲ ਕੇਸ ‘ਚ ਪੰਜ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

five-policemen-arrested-in-batala-kabaddi-player-murder-case

Gurdaspur Murder News: ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਭਗਵਾਨਪੁਰ ‘ਚ ਬੀਤੀ ਸ਼ਾਮ ਸਾਬਕਾ ਅਕਾਲੀ ਸਰਪੰਚ ਦੇ ਬੇਟੇ ਨੂੰ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਨੂੰ ਗੱਡੀ ‘ਚ ਸਵਾਰ ਛੇ ਲੋਕਾਂ ਨੇ ਅੰਜ਼ਾਮ ਦਿੱਤਾ। ਇਸ ਮਾਮਲੇ ‘ਚ ਕਾਰਵਾਈ ਕਰਦਿਆਂ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੈਰਾਨੀ ਦੀ ਗੱਲ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਪੰਜ ਪੁਲਿਸ ਮੁਲਾਜ਼ਮ ਹਨ।

ਇਹ ਵੀ ਪੜ੍ਹੋ: Maharashtra Death News: ਸੈਲਫੀ ਲੈਣ ਗਏ ਦੋ ਸਕੇ ਭਰਾਵਾਂ ਦੀ ਨਦੀ ‘ਚ ਡੁੱਬਣ ਨਾਲ ਮੌਤ

ਦੱਸ ਦਈਏ ਕਿ ਪਿੰਡ ਭਗਵਾਨਪੁਰ ਦੇ ਸਾਬਕਾ ਅਕਾਲੀ ਸਰਪੰਚ ਅਮਰੀਕ ਸਿੰਘ ਦੀ ਨੂੰਹ ਸਰਕਾਰੀ ਮਹਿਕਮੇ ‘ਚ ਨੌਕਰੀ ਕਰਦੀ ਹੈ। ਬੀਤੀ ਦੇਰ ਸ਼ਾਮ ਉਹ ਵਾਪਸ ਪਿੰਡ ਆ ਰਹੀ ਸੀ। ਜਦੋਂ ਉਹ ਪਿੰਡ ਦੇ ਨੇੜੇ ਪੁੱਜੀ ਤਾਂ ਕਾਰ ਸਵਾਰ 6 ਨੌਜਵਾਨਾਂ ਨਾਲ ਉਸ ਦੀ ਕਾਰ ਓਵਰਟੇਕ ਕਰਨ ਤੋਂ ਤਕਰਾਰ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੇ ਕਾਫੀ ਬਦਤਮੀਜ਼ੀ ਕੀਤੀ। ਇਸੇ ਦੌਰਾਨ ਔਰਤ ਨੇ ਆਪਣੇ ਦਿਓਰ ਤੇ ਕਬੱਡੀ ਖਿਡਾਰੀ ਗੁਰਮੇਲ ਸਿੰਘ ਪੱਪੀ ਨੂੰ ਫ਼ੋਨ ਕਰਕੇ ਸਾਰੀ ਘਟਨਾ ਬਾਰੇ ਦੱਸਿਆ।

ਇਹ ਵੀ ਪੜ੍ਹੋ: Punjab Police Wrongdoing News: ਤਰਨਤਾਰਨ ਵਿਖੇ ਪੁਲਿਸ ਮੁਲਾਜ਼ਮ ਵਲੋਂ ਔਰਤ ਨਾਲ ਗ਼ਲਤ ਹਰਕਤ ਕਰਨ ਤੇ ਨੌਕਰੀ ਤੋਂ ਕੀਤਾ ਬਰਖ਼ਾਸਤ

ਜਦੋਂ ਗੁਰਮੇਲ ਮੌਕੇ ‘ਤੇ ਪਹੁੰਚਿਆ ਤਾਂ ਮੁਲਜ਼ਮਾਂ ਨਾਲ ਉਸ ਦੀ ਤਕਰਾਰ ਇੰਨੀ ਵੱਧ ਗਈ ਕਿ ਉਨ੍ਹਾਂ ਨੇ ਗੁਰਮੇਲ ਸਿੰਘ ਪੱਪੀ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉੱਥੇ ਹੀ ਮ੍ਰਿਤਕ ਨੌਜਵਾਨ ਦਾ ਪਰਿਵਾਰ ਇਨਸਾਫ ਦੀ ਗੁਹਾਰ ਲਾ ਰਿਹਾ ਹੈ। ਮ੍ਰਿਤਕ ਦੇ ਸਾਥੀ ਕਬੱਡੀ ਖਿਡਾਰੀ ਨੇ ਦੱਸਿਆ ਕਿ ਗੁਰਮੇਲ ਸਿੰਘ ਚੰਗਾ ਖਿਡਾਰੀ ਸੀ ਤੇ ਉਹ ਵਿਦੇਸ਼ ਵੀ ਕਬੱਡੀ ਮੈਚ ਖੇਡ ਕੇ ਆ ਚੁੱਕਾ ਹੈ। ਉਹ ਪਿੰਡ ‘ਚ ਜਿੱਥੇ ਖੇਤੀਬਾੜੀ ਤੇ ਡੇਅਰੀ ਫਾਰਮਿੰਗ ਦਾ ਕੰਮ ਕਰਦਾ ਸੀ।

ਉਧਰ, ਬੀਤੀ ਦੇਰ ਸ਼ਾਮ ਵਾਰਦਾਤ ਤੋਂ ਬਾਅਦ ਪੁਲਿਸ ਵੱਲੋਂ ਕੇਸ ਦਰਜ ਕਰਕੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਭੇਜ ਦਿੱਤੀ। ਬਟਾਲਾ ਪੁਲਿਸ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸ ਦਈਏ ਕਿ ਇਨ੍ਹਾਂ ਵਿੱਚ ਪੰਜ ਪੁਲਿਸ ਮੁਲਾਜ਼ਮ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ