Gurdaspur Rape News: ਗੁਰਦਾਸਪੁਰ ਵਿੱਚ ਵਾਪਰੀ ਸ਼ਰਮਨਾਕ ਘਟਨਾ, ਘਰ ਵਿੱਚ ਦਾਖਿਲ ਹੋ ਕੇ ਵਿਆਹੁਤਾ ਨਾਲ ਕੀਤਾ ਜ਼ਬਰ-ਜਨਾਹ

forced-adultery-raped-with-married-girl-in-gurdaspur
Gurdaspur Rape News: ਗੁਰਦਾਸਪੁਰ ਸਦਰ ਪੁਲਸ ਸਟੇਸ਼ਨ ਅਧੀਨ ਇਕ ਪਿੰਡ ‘ਚ ਵਿਆਹੁਤਾ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸ਼ਿਕਾਇਤ ਮਿਲਦਿਆਂ ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੀੜਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੋਸ਼ ਲਾਇਆ ਕਿ ਉਸ ਦਾ ਪਤੀ ਅਤੇ ਸੱਸ ਪਠਾਨਕੋਟ ਦਵਾਈ ਲੈਣ ਲਈ ਗਏ ਹੋਏ ਸੀ ਅਤੇ ਉਹ ਘਰ ‘ਚ ਇਕੱਲੀ ਸੀ।

ਇਹ ਵੀ ਪੜ੍ਹੋ: Hoshiarpur Attack News: ਹੁਸ਼ਿਆਰਪੁਰ ਵਿੱਚ ਵਾਪਰੀ ਵੱਡੀ ਵਾਰਦਾਤ, 15 ਮੁੰਡਿਆਂ ਨੇ ਕੀਤਾ ਪੁਲਿਸ ਵਾਲਿਆਂ ਤੇ ਤਲਵਾਰਾਂ ਨਾਲ ਹਮਲਾ

ਸ਼ਾਮ ਲਗਭਗ 7 ਵਜੇ ਰਾਜਵਿੰਦਰ ਸਿੰਘ ਨਾਂ ਦਾ ਵਿਅਕਤੀ ਉਸ ਦੇ ਘਰ ਆਇਆ ਅਤੇ ਉਸ ਨਾਲ ਗੱਲ ਕਰਨ ਲਈ ਕਮਰੇ ‘ਚ ਲੈ ਗਿਆ, ਜਿਥੇ ਉਹ ਉਸ ਨਾਲ ਅਸ਼ਲੀਲ ਹਰਕਤਾ ਕਰਨ ਲੱਗਾ। ਇਸ ਦੌਰਾਨ ਜਦੋਂ ਉਸ ਨੇ ਰੌਲਾ ਪਾਇਆ ਤਾਂ ਮੁਲਜ਼ਮ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਜਬਰਦਸਤੀ ਜਬਰ-ਜ਼ਿਨਾਹ ਕੀਤਾ ਅਤੇ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਸਬ -ਇੰਸਪੈਕਟਰ ਗੁਰਪ੍ਰੀਤ ਕੌਰ ਅਨੁਸਾਰ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਉਸਦੀ ਤਾਲਾਸ਼ ਸ਼ੁਰੂ ਕਰ ਦਿੱਤੀ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ