ਗੈਂਗਸਟਰ ਭੁੱਲਰ ਚੜ੍ਹਿਆ ਪੁਲਿਸ ਹੱਥੇ, ਦੇ ਚੁੱਕਾ ਹੈ ਵੱਡੀਆਂ ਵਾਰਦਾਤਾਂ ਨੂੰ ਅੰਜਾਮ

Gangster Bhullar has been arrested by Police

ਥਾਣਾ ਲੋਪੋਕੇ ਦੀ ਪੁਲਿਸ ਨੂੰ ਉਸ ਵਾਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਗੈਂਗਸਟਰ ਸੁਖਮਨਪ੍ਰੀਤ ਉਰਫ ਸੁੱਖ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਸੁੱਖ ਭੁੱਲਰ ਕੋਲ 32 ਬੋਰ ਦਾ ਦੇਸੀ ਪਿਸਤੌਲ ਤੇ 2ਰੋਂਦ ਬਰਾਮਦ ਕੀਤੇ।

ਪੁਲਿਸ ਨੇ ਇੱਕ ਵਿਸ਼ੇਸ਼ ਨਾਕਾਬੰਦੀ ਦੋਰਾਨ ਗੈਂਗਸਟਰ ਭੁੱਲਰ ਨੂੰ ਗ੍ਰਿਫਤਾਰ ਕੀਤਾ। ਇਸ ਮੌਕੇ ਗੋਰਵ ਤੂਰਾ ਐੱਸ.ਪੀ.ਡੀ ਨੇ ਪ੍ਰੈਸ ਕਾਨਫਰੰਸ ਮੌਕੇ ਦੱਸਿਆ ਕਿ ਥਾਣਾ ਲੋਪੋਕੇ ਦੀ ਪੁਲਸ ਵਲੋਂ ਗੈਂਗਸਟਰ ਸੁਖਮਨਪ੍ਰੀਤ ਸਿੰਘ ਭੁੱਲਰ ਕੋਲੋਂ 1 ਦੇਸੀ ਪਿਸਟਲ 32 ਬੋਰ ਸਮੇਤ 2 ਰੋਂਦ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਬੈਠਕ, ਚਾਰ ਕਮੇਟੀਆਂ ਦਾ ਕੀਤਾ ਗਠਨ

ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕਈ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਸੁਖਮਨਪ੍ਰੀਤ ਨੇ 2018 ਵਿਚ ਆਪਣੇ ਹੀ ਪਿੰਡ ਦੇ ਮੁੰਡੇ ਦਾ ਦੋਸਤਾਂ ਨਾਲ ਮਿਲ ਕੇ ਕਤਲ ਵੀ ਕੀਤਾ ਸੀ ਅਤੇ ਪੁਲਿਸ ਨੂੰ ਇਹ ਗੈਂਗਸਟਰ ਕਈ ਹੋਰ ਮਾਮਲਿਆਂ ਵਿਚ ਲੋੜੀਂਦਾ ਸੀ।

ਗੈਂਗਸਟਰ ਸੁਖਮਨਪ੍ਰੀਤ ਨੂੰ ਅਜਨਾਲ਼ਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਕਤ ਨੂੰ 2 ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ। ਪੁਲਸ ਮੁਤਾਬਕ ਮੁਲਜ਼ਮ ਪਾਸੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਸ ਦਾ ਕਹਿਣਾ ਹੈ ਕਿ ਗੈਂਗਸਟਰ ਕੋਲੋਂ ਕਈ ਹੋਰ ਕੇਸਾਂ ਵਿਚ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ