ਪੰਜਾਬ

ਸਾਬਕਾ ਫ਼ੌਜ ਮੁਖੀ ਜਨਰਲ ਜੇਜੇ ਸਿੰਘ ਨੇ ਅਕਾਲੀ ਦਲ ਤੇ ਬਾਦਲ ਨੂੰ ਕੀਤਾ ਅਲਵਿਦਾ , ਟਕਸਾਲਿਆਂ ‘ਚ ਹੋਏ ਸ਼ਾਮਲ

ਸਾਬਕਾ ਫ਼ੌਜ ਮੁਖੀ ਜਨਰਲ (ਸੇਵਾਮੁਕਤ) ਜੇਜੇ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਦਿੱਤੀ ਸੀ। ਇਹ ਵੀ ਚਰਚਾ ਹੈ ਕਿ ਉਹ 2019 ਲੋਕ ਸਭਾ ਚੋਣਾਂ ਦੌਰਾਨ ਫ਼ਿਰੋਜ਼ਪੁਰ ਹਲਕੇ ਤੋਂ ਆਪਣੀ ਕਿਸਮਤ ਅਜ਼ਮਾਉਣਗੇ।

ਯਾਦ ਰਹੇ ਜੇਜੇ ਸਿੰਘ ਨੇ 2017 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਚੋਣ ਲੜੀ ਸੀ ਪਰ ਉਹ ਵੱਡੇ ਫਰਕ ਨਾਲ ਹਾਰ ਗਏ ਸੀ। ਇਸ ਮਗਰੋਂ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਪੰਜਾਬ ਡੈਮੋਕ੍ਰੈਟਿਕ ਫਰੰਟ ਵਿੱਚ ਸਰਗਰਮ ਹੋ ਗਏ ਸਨ। ਉਨ੍ਹਾਂ ਨੇ ਸਹਿਯੋਗੀ ਪਾਰਟੀਆਂ ਕੋਲ ਫਿਰੋਜ਼ਪੁਰ ਹਲਕੇ ਤੋਂ ਚੋਣ ਲੜਨ ਦੀ ਇੱਛਾ ਵੀ ਜ਼ਾਹਰ ਕੀਤੀ ਸੀ ਪਰ ਅੱਜ ਉਹ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਵਿੱਚ ਸ਼ਾਮਲ ਕੀਤਾ।

ਯਾਦ ਰਹੇ ਇਸ ਤੋਂ ਪਹਿਲਾਂ ਉਨ੍ਹਾਂ ਫ਼ਿਰੋਜ਼ਪੁਰ ਤੋਂ ਲੋਕ ਸਭਾ ਚੋਣ ਲੜਨ ਦੀ ਇੱਛਾ ਜਤਾਈ ਸੀ। ਜੇਜੇ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪਿਤਾ ਫ਼ਿਰੋਜ਼ਪੁਰ ਵਿੱਚ ਲੰਮਾਂ ਸਮਾਂ ਤਾਇਨਾਤ ਰਹਿ ਚੁੱਕੇ ਹਨ ਤੇ ਉਹ ਖ਼ੁਦ ਵੀ ਪਠਾਨਕੋਟ ਤੋਂ ਫ਼ਿਰੋਜ਼ਪੁਰ ਤਕ ਦੇਸ਼ ਦੀ ਕੌਮਾਂਤਰੀ ਸਰਹੱਦ ਦੀ ਰਾਖੀ ਕਰ ਚੁੱਕੇ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago