ਪੰਜਾਬ

ਦੋ ਵਿਆਹਾਂ ਦੇ ਵਿਵਾਦ ’ਚ ਘਿਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਨੇ ਦਿੱਤਾ ਅਸਤੀਫ਼ਾ

ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਿਵਾਦਾਂ ਵਿੱਚ ਘਿਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੂੰ ਲਿਖੀ ਆਪਣੇ ਅਸਤੀਫ਼ੇ ਦੀ ਚਿੱਠੀ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਉਹ ਧਾਰਮਕ ਅਖੌਤੀ ਆਗੂਆਂ ਤੇ ਸਿਆਸੀ ਲੀਡਰਾਂ ਦੀ ਸਾਜ਼ਿਸ਼ ਦਾ ਸ਼ਿਕਾਰ ਹਨ।

ਦੱਸ ਦੇਈਏ ਕਿ ਪਹਿਲਾਂ ਤਖ਼ਤ ਦੇ ਬੋਰਡ ਦੇ ਮੈਂਬਰਾਂ ਨੇ ਉਨ੍ਹਾਂ ’ਤੇ ਇਲਜ਼ਾਮ ਲਾਇਆ ਸੀ ਕਿ ਜਥੇਦਾਰ ਇਕਬਾਲ ਸਿੰਘ ਨੇ ਦੋ ਵਿਆਹ ਕਰਵਾਏ ਹਨ। ਉਨ੍ਹਾਂ ਦੇ ਚਾਲ-ਚਲਣ ਠੀਕ ਨਹੀਂ ਹਨ ਤੇ ਉਹ ਆਰਐਸਐਸ ਦੇ ਏਜੰਟ ਹਨ। ਇਸ ਪਿੱਛੋਂ ਉਨ੍ਹਾਂ ਦੇ ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦੀ ਮੰਗ ਹੋਰ ਤੇਜ਼ ਹੋ ਗਈ ਸੀ।

ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵਾਇਰਲ ਹੋਣ ਬਾਅਦ ਗਿਆਨੀ ਇਕਬਾਲ ਸਿੰਘ ਨੇ ਆਪਣੇ ਬੇਟੇ ਨੂੰ ਆਪਣੀ ਸੰਪਤੀ ਤੇ ਰਿਸ਼ਤੇ ਤੋਂ ਬੇਦਖ਼ਲ ਕਰ ਦਿੱਤਾ ਸੀ। ਇਹ ਬੇਦਖਲੀ ਉਸ ਦੇ ਬੇਗੁਨਾਹ ਸਾਬਿਤ ਹੋਣ ਤਕ ਕੀਤੀ ਗਈ। ਦੂਜੇ ਪਾਸੇ, ਪ੍ਰਬੰਧਕੀ ਕਮੇਟੀ ਵੱਲੋਂ ਉਸ ਨੂੰ ਮੁਅੱਤਲ ਕਰਨ ਬਾਅਦ 24 ਘੰਟੇ ਵਿੱਚ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਸੀ।

ਯਾਦ ਰਹੇ ਕਿ ਉਨ੍ਹਾਂ ਖਿਲਾਫ ਕੁਝ ਔਰਤਾਂ ਵੱਲੋਂ ਸ੍ਰੀ ਅਕਾਲ ਤਖਤ ‘ਤੇ ਸ਼ਿਕਾਇਤ ਵੀ ਦਿੱਤੀ ਗਈ ਸੀ। ਇਸ ਵਿੱਚ ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਦੁਰਵਿਹਾਰ ਤੇ ਸ਼ੋਸ਼ਣ ਦੇ ਦੋਸ਼ ਲਾਏ ਗਏ ਸਨ। ਇਸ ਕਰਕੇ ਵੀ ਸਿੱਖਾਂ ਵਿੱਚ ਕਾਫੀ ਰੋਸ ਸੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago