ਸ਼ੱਕੀ ਹਾਲਾਤਾਂ ਚ’ ਕੁੜੀ ਦੀ ਹੋਈ ਮੌਤ, ਵਿਦੇਸ਼ ‘ਚ ਰਹਿੰਦਾ ਸੀ ਪਤੀ

Girl Died in Gurdaspur

ਬੀਤੇ ਸ਼ਾਮ ਜ਼ਿਲਾ ਗੁਰਦਾਸਪੁਰ ਦੇ ਪਿੰਡ ਚੋੜੇ ਵਿੱਚ ਰਹਿਣ ਵਾਲੀ ਮਨਪ੍ਰੀਤ ਕੌਰ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮਨਪ੍ਰੀਤ ਦੇ ਸਹੁਰੇ ਪਰਿਵਾਰ ਦਾ ਕਹਿਣਾ ਹੈ ਕੀ ਉਸਦੀ ਮੌਤ ਸੜਕ ਹਾਦਸੇ ਵਿੱਚ ਹੋਈ ਹੈ। ਜਦਕਿ ਮਨਪ੍ਰੀਤ ਦੇ ਪਰਿਵਾਰ ਦਾ ਕਹਿਣਾ ਹੈ ਕੀ ਉਨ੍ਹਾਂ ਨੂੰ ਸ਼ੱਕ ਹੈ ਕੀ ਇਹ ਹਾਦਸਾ ਨਹੀਂ ਹੈ। ਜਿਸ ਲਈ ਉਹ ਜਾਂਚ ਦੀ ਮੰਗ ਕਰ ਰਹੇ ਨੇ ਮਨਪ੍ਰੀਤ ਦਾ ਪਤੀ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਉਹ ਅਪਣੇ ਸਹੁਰੇ ਪਰਿਵਾਰ ਨਾਲ ਰਹਿ ਰਹੀ ਸੀ।

ਜਾਣਕਾਰੀ ਅਨੁਸਾਰ ਮਨਪ੍ਰੀਤ ਬੀਤੀ ਸ਼ਾਮ 8 ਵਜੇ ਸੈਰ ਲਈ ਗਈ ਸੀ ਅਤੇ ਇਕ ਘੰਟੇ ਬਾਦ ਉਸ ਨਾਲ ਹਾਦਸਾ ਵਾਪਰਨ ਦੀ ਖ਼ਬਰ ਮਿਲੀ। ਜਿਸ ਤੋਂ ਬਾਦ ਪਰਿਵਾਰ ਵਲੋਂ ਉਸ ਨੂੰ ਬਟਾਲਾ ਦੇ ਸਿਵਲ ਹੱਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਦੱਸਿਆ ਗਿਆ। ਦੂੱਜੇ ਪਾਸੇ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Punjabi News  ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ