Stubble Burning in Punjab: ਪੰਜਾਬ ‘ਚ ਪਰਾਲੀ ਸਾੜਨ ਨੂੰ ਰੋਕਾਂਬ ਦੇ ਲਈ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਨੋਡਲ ਅਫ਼ਸਰ ਕੀਤੇ ਨਿਯੁਕਤ

govt-appointed-nodal-officers-to-control-stubble-burning-in-punjab
Stubble Burning in Punjab: ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਆਉਣ ਵਾਲੇ ਸਾਉਣੀ ਦੇ ਮੌਸਮ ਵਿੱਚ ਪਰਾਲੀ ਸਾੜਨ ਦੀ ਰੋਕਥਾਮ ਲਈ ਕੇਂਦਰਿਤ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਜਿਹੀਆਂ ਘਟਨਾਵਾਂ ਦੀ ਨਿਗਰਾਨੀ ਕਰਨ ਅਤੇ ਤੁਰੰਤ ਰਿਪੋਰਟ ਕਰਨ ਲਈ ਪਿੰਡ ਪੱਧਰ ’ਤੇ ਨੋਡਲ ਅਫ਼ਸਰ ਨਿਯੁਕਤ ਕਰਨ। ਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਿਆਂ, ਰਾਜ ਭਰ ਵਿੱਚ ਪਰਾਲੀ ਸਾੜਨ ਵਾਲੀਆਂ ਘਟਨਾਵਾਂ ਬਾਰੇ ਅਸਲ ਸਮੇਂ ਦੇ ਅਪਡੇਟਸ ਪ੍ਰਾਪਤ ਕਰਨ ਲਈ ਇੱਕ ਵਿਲੱਖਣ ਮੋਬਾਈਲ ਐਪ ਵੀ ਵਿਕਸਿਤ ਕੀਤਾ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ