Hoshiarpur Breaking News: ਹੁਸ਼ਿਆਰਪੁਰ ਜਿਲ੍ਹੇ ਦੇ 68 ਪਿੰਡਾਂ ਦੀ ਬਦਲੇਗੀ ਨੁਹਾਰ, 9 ਕਰੋੜ ਦੀ ਗਰਾਂਟ ਜਾਰੀ: ਡਿਪਟੀ ਕਮਿਸ਼ਨਰ ਅਪਨੀਤ ਰਿਆਤ

grant-of-rs-9-crore-released-for-hoshiarpur-villages-apneet-riyat

Hoshiarpur Breaking News: ਜ਼ਿਲ੍ਹੇ ਦੀ ਦਸੂਹਾ ਸਬ ਡਵੀਜ਼ਨ ਦੇ ਸੰਸਾਰਪੁਰ ਦੇ 68 ਪਿੰਡਾਂ ਦੀ ਮੁਕੰਮਲ ਤੌਰ ‘ਤੇ ਨੁਹਾਰ ਬਦਲੀ ਜਾਵੇਗੀ, ਜਿਸ ਲਈ ਪਹਿਲੀ ਕਿਸ਼ਤ ਵਜੋਂ 9 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪਿੰਡਾਂ ਵਿੱਚ ਰੋਜ਼ਗਾਰ ਦੇ ਮੌਕਿਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸ਼ਹਿਰੀ ਤਰਜ ‘ਤੇ ਵਿਕਾਸ, ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਅਤੇ ਆਰਥਿਕ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਾਰਪੁਰ ਕਲਸਟਰ ਦੇ ਇਨ੍ਹਾਂ 68 ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ ਅਤੇ ਸਾਰੇ ਪਿੰਡਾਂ ਵਿਚ 2471 ਸੋਲਰ ਐੱਲ. ਈ. ਡੀ. ਲਾਈਟਾਂ ਲੱਗ ਚੁੱਕੀਆਂ ਹਨ।

ਇਹ ਵੀ ਪੜ੍ਹੋ: Sukhpal Khaira News: ਪ੍ਰਤਾਪ ਬਾਜਵਾ-ਕੈਪਟਨ ਦੇ ਵਿਵਾਦ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਦਿੱਤਾ ਵੱਡਾ ਬਿਆਨ

ਉਨ੍ਹਾਂ ਦੱਸਿਆ ਕਿ ਰੂਰਬਨ ਮਿਸ਼ਨ ਤਹਿਤ ਇਨ੍ਹਾਂ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸ਼ਹਿਰੀ ਤਰਜ ‘ਤੇ ਲਾਗੂ ਕਰਨ ਤਹਿਤ ਇਕਸਾਰ ਵਿਕਾਸ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮਿਸ਼ਨ ਵਿਕਾਸ ਦੇ ਖੇਤਰ ਵਿਚ ਵੱਡੀ ਤਬਦੀਲੀ ਲਿਆਉਂਦਿਆਂ ਪਿੰਡਾਂ ਵਿੱਚ ਬਾਇਓ ਡਾਇਜੈਸਟਰ ਪਖਾਨੇ, ਬੱਸ ਕਿਊ ਸ਼ੈਲਟਰ, ਬਹੁਮੰਤਵੀ ਹਾਲ, ਖੇਡ ਕੰਪਲੈਕਸ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ।

ਅਪਨੀਤ ਰਿਆਤ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੇਂਡੂ ਸੜਕਾਂ ਦੀ ਉਸਾਰੀ, ਸਰਕਾਰੀ ਸਕੂਲਾਂ ਵਿਚ ਸੈਨਟਰੀ ਪੈਡ ਮਸ਼ੀਨਾਂ ਲਾਉਣਾ, ਆਂਗਣਵਾੜੀ ਕੇਂਦਰਾਂ ਦੀ ਮੁਰੰਮਤ ਅਤੇ ਉਸਾਰੀ ਤੋਂ ਇਲਾਵਾ ਪਿੰਡ ਰੰਗੀਆਂ ਵਿੱਚ ਹੁਨਰ ਵਿਕਾਸ ਕੇਂਦਰ (ਸਕਿੱਲ ਡਿਵੈਲਪਮੈਂਟ ਸੈਂਟਰ) ਦੀ ਮੁਰੰਮਤ ਅਤੇ ਮਜ਼ਬੂਤੀ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਿਆਮਾ ਪ੍ਰਸਾਦ ਮੁਖਰਜੀ ਰਾਸ਼ਟਰੀ ਰੂਰਬਨ ਮਿਸ਼ਨ ਤਹਿਤ ਇਨ੍ਹਾਂ ਪਿੰਡਾਂ ਵਿਚ ਕੇਂਦਰ-ਰਾਜ ਸਰਕਾਰਾਂ ਦੀ 70:30 ਫੀਸਦੀ ਕ੍ਰਮਵਾਰ ਭਾਈਵਾਲੀ ਨਾਲ ਕੁੱਲ 30 ਕਰੋੜ ਰੁਪਏ ਖਰਚੇ ਜਾਣਗੇ, ਜਿਨ੍ਹਾਂ ਵਿਚੋਂ 9 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਦਾ ਮੁੱਖ ਮਕਸਦ ਬੇਰੁਜ਼ਗਾਰਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਇਕਸਾਰ ਪੇਂਡੂ ਵਿਕਾਸ ਨੂੰ ਯਕੀਨੀ ਬਣਾਉਣਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।