ਪੰਜਾਬ

Tarntaran Obscene Act News: ਇਨਸ਼ਾਨੀਅਤ ਹੋਈ ਸ਼ਰਮਸਾਰ, ਤਰਨਤਾਰਨ ਵਿੱਚ ਗ੍ਰੰਥੀ ਨੇ ਪਾਠ ਸਿੱਖਣ ਆਈ ਕੁੜੀ ਨਾਲ ਕੀਤੀ ਅਸ਼ਲੀਲ ਹਰਕਤ

 

Tarntaran Obscene Act News: ਸੋਸ਼ਲ ਮੀਡੀਆ ਉਪਰ ਅੱਜ ਇਕ ਵੀਡੀਓ ਵਾਇਰਲ ਹੋਣ ਨਾਲ ਲੋਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ 2 ਮਿੰਟ 54 ਸੈਕਿੰਡ ਦੀ ਵੀਡੀਓ ‘ਚ ਇਕ ਗ੍ਰੰਥੀ ਵਲੋਂ ਇਕ 16 ਸਾਲਾ ਨਾਬਾਲਗ ਕੁੜੀ ਨਾਲ ਜ਼ਬਰਦਸਤੀ ਅਸ਼ਲੀਲ ਹਰਕਤਾਂ ਕੀਤੀਆਂ ਜਾਂਦੀਆਂ ਦਿਖਾਈ ਦੇ ਰਹੀਆਂ ਹਨ। ਮਾਮਲਾ ਪੁਲਸ ਦੇ ਉੱਚ ਅਧਿਕਾਰੀਆਂ ਦੇ ਧਿਆਨ ‘ਚ ਆਉਣ ਉਪਰੰਤ ਪੁਲਸ ਨੇ ਗ੍ਰੰਥੀ ਖਿਲਾਫ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Corona in Punjab: ਪੰਜਾਬ ਵਿੱਚ ਦਿਨੋਂ ਦਿਨ ਵੱਧ ਰਿਹਾ Corona ਦਾ ਕਹਿਰ, ਸਰਕਾਰ ਮੁੜ ਚੁੱਕ ਸਕਦੀ ਹੈ ਠੋਸ ਕਦਮ

ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਇਸ ਵੀਡੀਓ ‘ਚ ਇਕ ਵੱਡੀ ਉਮਰ ਦਾ ਗ੍ਰੰਥੀ ਸਿੰਘ ਛੋਟੀ ਉਮਰ ਦੀ ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਦਾ ਅਤੇ ਉਸ ਦਾ ਬੱਚੀ ਵਲੋਂ ਵਿਰੋਧ ਵੀ ਕੀਤਾ ਜਾਣਾ ਨਜ਼ਰ ਆ ਰਿਹਾ ਹੈ। ਇਹ ਸਾਰੀ ਘਟਨਾ ਪਿੰਡ ਮਹਿੰਦੀਪੁਰ ਦੇ ਗੁਰਦੁਆਰਾ ਸਾਹਿਬ ‘ਚ ਮੌਜੂਦ ਗੁਰੂ ਸਾਹਿਬ ਦੇ ਕਮਰੇ ਅੰਦਰ ਪਾਵਨ ਸਰੂਪ ਦੇ ਸਾਹਮਣੇ ਲੱਗੇ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ। ਜਦੋਂ ਇਹ ਸਾਰੀ ਜਾਣਕਾਰੀ ਪੀੜਤ ਕੁੜੀ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਤਾਂ ਉਨ੍ਹਾਂ ਇਸ ਦੀ ਸ਼ਿਕਾਇਤ ਪੁਲਸ ਨੂੰ ਦੇ ਕੇ ਗ੍ਰੰਥੀ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਬੰਧੀ ਰਾਮ ਸਿੰਘ ਨੇ ਦੱਸਿਆ ਕਿ ਨਾਬਾਲਗ ਲੜਕੀ ਉਸ ਦੀ ਭਤੀਜੀ ਹੈ, ਜੋ ਗ੍ਰੰਥੀ ਬਲਬੀਰ ਸਿੰਘ ਕੋਲ ਪਾਠ ਸਿੱਖਣ ਲਈ ਰੋਜ਼ਾਨਾ ਜਾਂਦੀ ਸੀ।

Punjab News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago