ਗੁਰਦਾਸ ਮਾਨ ਇੱਕ ਵਾਰ ਫਿਰ ਆਪਣੀ ਗ਼ਲਤ ਸ਼ਬਦਾਵਲੀ ਕਰਕੇ ਵਿਵਾਦਾਂ ਵਿੱਚ ਫਸੇ

Gurdas Maan

ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਇੱਕ ਨਵੇਂ ਵਿਵਾਦ ਵਿੱਚ ਫਸ ਗਏ ਕਿਉਂਕਿ ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਸ਼ਿਕਾਇਤ ਦਰਜ ਕਰਵਾਈ ਜਿਸ ਵਿੱਚ ਉਨ੍ਹਾਂ ਨੂੰ ਇਹ ਕਹਿੰਦੇ ਸੁਣਿਆ ਗਿਆ ਹੈ ਕਿ ਇੱਕ ਡੇਰੇ ਦਾ ਮੁਖੀ ਅਤੇ ਨਕੋਦਰ  ਲਾਡੀ ਸ਼ਾਹ ਤੀਜੇ ਸਿੱਖ ਗੁਰੂ ਸ਼੍ਰੀ ਗੁਰੂ ਅਮਰਦਾਸ ਦੇ ਵੰਸ਼ ਵਿੱਚੋਂ ਹਨ ।

ਕਮੇਟੀ ਮੈਂਬਰਾਂ ਨੇ ਨਕੋਦਰ ਪੁਲਿਸ ਅਤੇ ਬਾਅਦ ਵਿੱਚ ਸ਼ਾਮ ਨੂੰ ਐਸ ਐਸ ਪੀ, ਜਲੰਧਰ ਕੋਲ  ਸ਼ਿਕਾਇਤ ਦਰਜ ਕਰਵਾਈ। ਕਮੇਟੀ ਨੇ ਮੰਗ ਕੀਤੀ ਕਿ ਗਾਇਕ    ਵਿਰੁੱਧ ਕੇਸ ਦਰਜ ਕੀਤਾ ਜਾਵੇ ਨਹੀਂ ਤਾਂ ਉਹ ਇਸ ਮੁੱਦੇ ਨੂੰ ਲੈ ਕੇ ਪੰਜਾਬ ਭਰ ਵਿੱਚ ਪ੍ਰਦਰਸ਼ਨ ਕਰਨਗੇ। ਮੈਂਬਰਾਂ ਨੇ ਐਸ ਐਸ ਪੀ ਦਫ਼ਤਰ ਦੇ ਬਾਹਰ ਗਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਧਮਕੀ ਦਿੱਤੀ ਕਿ ਜੇ ਅਧਿਕਾਰੀਆਂ ਨੇ ਮਾਨ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਐਸਐਸਪੀ ਦਫ਼ਤਰ ਦਾ ਘਿਰਾਓ ਵੀ ਕੀਤਾ ਜਾਵੇਗਾ।

ਗਾਇਕ ਨੇ ਕਥਿਤ ਤੌਰ ‘ਤੇ ਨਕੋਦਰ ਵਿਖੇ ਚੱਲ ਰਹੇ ਮੇਲੇ ਦੌਰਾਨ ਇਹ ਬਿਆਨ ਦਿੱਤਾ ਸੀ। ਕਮੇਟੀ ਦੇ ਮੈਂਬਰਾਂ ਨੇ ਦੋਸ਼ ਲਾਇਆ ਕਿ ਮਾਨ ਦਾ ਭਾਸ਼ਣ ਉਨ੍ਹਾਂ ਦੀ ਪਹਿਲਾਂ ਤੋਂ ਬਣਾਈ ਯੋਜਨਾ ਦਾ ਹਿੱਸਾ ਹੋ ਸਕਦਾ ਹੈ ਅਤੇ ਇਸ ਦਾ ਉਦੇਸ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ।

ਇਸ ਤੋਂ ਪਹਿਲਾਂ ਵੀ ਗੁਰਦਾਸ ਮਾਨ ਆਪਣੀ ਸ਼ਬਦਾਵਲੀ ਕਰਕੇ ਵਿਵਾਦਾਂ ਵਿਚ ਫਸ ਚੁੱਕੇ ਹਨ ਜਿਸ ਕਾਰਨ ਉਹਨਾਂ ਨੂੰ ਪੰਜਾਬੀ ਭਾਈਚਾਰੇ ਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ