ਪੰਜਾਬ

Manjit Singh USA News: ਅਮਰੀਕਾ ਵਿੱਚ 3 ਬੱਚਿਆਂ ਦੀ ਜ਼ਿੰਦਗੀ ਬਚਾਉਣ ਵਾਲੇ ਮਨਜੀਤ ਸਿੰਘ ਛੀਨਾ ਦੇ ਪਿਤਾ ਦਾ ਭਾਵੁਕ ਬਿਆਨ ਆਇਆ ਸਾਹਮਣੇ

Manjit Singh USA News: ਅਮਰੀਕਾ ਦੇ ਸ਼ਹਿਰ ਰੀਡਲੀ ਵਿਖੇ ਦਰਿਆ ‘ਚ ਡੁੱਬ ਰਹੇ ਬੱਚਿਆ ਨੂੰ ਬਚਾਉਂਦਿਆਂ ਆਪਣੀ ਜਾਨ ਗਵਾਉਣ ਵਾਲੇ 29 ਸਾਲ ਮਨਜੀਤ ਸਿੰਘ ਦਾ ਪਿੰਡ ਛੀਨਾ ਵਿਖੇ ਬੀਤੇ ਦਿਨ ਅੰਤਿਮ ਸਸਕਾਰ ਕੀਤਾ ਗਿਆ। ਮਨਜੀਤ ਦੇ ਪਿਤਾ ਨੇ ਦੱਸਿਆ ਕਿ ਪੁੱਤ ਦੀ ਮੌਤ ਦੀ ਖ਼ਬਰ ਉਸ ਦੇ ਦੋਸਤਾਂ ਕੋਲੋਂ ਮਿਲੀ ਸੀ। ਮਨਜੀਤ ਦੇ ਦੋਸਤਾਂ ਨੇ ਦੱਸਿਆ ਕਿ ਉਹ ਦਰਿਆ ਨੇੜਿਓਂ ਲੰਘ ਰਿਹਾ ਸੀ ਤਾਂ ਉਥੇ ਤਿੰਨ ਬੱਚੇ ਡੁੱਬ ਰਹੇ ਸਨ।

ਇਹ ਵੀ ਪੜ੍ਹੋ: Ludhiana Suicide News: ਲੁਧਿਆਣਾ ਦੇ ਕ੍ਰਿਸ਼ਨਾ ਨਗਰ ਦੇ ਵਿੱਚ 41 ਸਾਲਾਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮੌਤ ਦਾ ਮੰਜ਼ਰ ਦੇਖ ਕੇ ਹੋ ਜਾਵੋਗੇ ਹੈਰਾਨ

ਉਥੇ ਖੜ੍ਹੇ ਲੋਕਾਂ ਨੂੰ ਤੈਰਨਾ ਨਹੀਂ ਆਉਂਦਾ ਸੀ ਇਸ ਲਈ ਮਨਜੀਤ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨ੍ਹਾਂ ਤਿੰਨੇ ਬੱਚਿਆਂ ਨੂੰ ਦਰਿਆ ‘ਚੋਂ ਤਾਂ ਬਾਹਰ ਕੱਢ ਲਿਆ ਪਰ ਖ਼ੁਦ ਨਹੀਂ ਨਿਕਲ ਪਾਇਆ ਤੇ ਉਸ ਦੀ ਡੁੱਬਣ ਨਾਲ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਤੋਂ ਦੋ ਦਿਨ ਪਹਿਲਾਂ ਉਨ੍ਹਾਂ ਦੀ ਮਨਜੀਤ ਨਾਲ ਫੋਨ ‘ਤੇ ਗੱਲ ਹੋਈ ਸੀ। ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਲਾਡਲੇ ਦੇ ਸੁਫ਼ਨੇ ਤਾਂ ਬਹੁਤ ਸਾਰੇ ਸਨ ਪਰ ਇਕ ਝਟਕੇ ‘ਚ ਹੀ ਸਭ ਕੁਝ ਖ਼ਤਮ ਹੋ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤ ‘ਤੇ ਮਾਣ ਹੈ।

ਇਹ ਵੀ ਪੜ੍ਹੋ: Gangster Dilpreet Baba News: ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਾਥੀ ਨੇ ਗਿਰਫਤਾਰੀ ਦੌਰਾਨ ਖੋਲ੍ਹੇ ਵੱਡੇ ਰਾਜ

ਇਥੇ ਦੱਸ ਦੇਈਏ ਕਿ ਅਮਰੀਕਾ ਦੇ ਫਰਿਜ਼ਨੋ ਦੇ ਨੇੜਲੇ ਸ਼ਹਿਰ ਰੀਡਲੀ ਕੁਝ ਦਿਨ ਮੈਕਸੀਕਨ ਮੂਲ ਦੇ ਤਿੰਨ ਬੱਚੇ ਕਿੰਗਸ ਰਿਵਰ ‘ਚ ਡੁੱਬ ਰਹੇ ਸੀ, ਜਿਨ੍ਹਾਂ ਦਾ ਮਦਦ ਲਈ ਆਵਾਜ਼ਾਂ ਸੁਣ ਮਨਜੀਤ ਸਿੰਘ ਨੇ ਕੁਝ ਹੋਰ ਸੋਚੇ ਬਿਨਾਂ ਦਰਿਆ ‘ਚ ਛਾਲ ਮਾਰ ਦਿੱਤੀ। ਮਨਜੀਤ ਸਿੰਘ ਨੇ ਬੜੀ ਬਹਾਦਰੀ ਦੇ ਨਾਲ ਕਿੰਗਜ਼ ਰਿਵਰ ‘ਚ ਡੁੱਬ ਰਹੇ ਦੋ ਬੱਚਿਆਂ ਨੂੰ ਬਚਾਇਆ ਅਤੇ ਤੀਜੇ ਬੱਚੇ ਨੂੰ ਲੱਭਣ ਲਈ ਜਦੋਂ ਤੀਜੀ ਵਾਰ ਮਨਜੀਤ ਸਿੰਘ ਨੇ ਕਿੰਗਜ਼ ਰਿਵਰ ‘ਚ ਛਾਲ ਮਾਰੀ ਤਾਂ ਉਹ ਉਸ ਦੇ ‘ਚ ਹੀ ਡੁੱਬ ਗਈ। ਹਾਲਾਂਕਿ ਤੀਜੇ ਬੱਚੇ ਨੂੰ ਹੋਰ ਲੋਕਾਂ ਵਲੋਂ ਬਾਹਰ ਕੱਢ ਲਿਆ ਗਿਆ ਪਰ ਇਨ੍ਹਾਂ ਬੱਚਿਆਂ ਨੂੰ ਬਚਾਉਣ ਲਈ ਮਨਜੀਤ ਸਿੰਘ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਦਿੱਤੀ ਤੇ ਜ਼ਿੰਦਗੀ ਦੀ ਜੰਗ ਹਾਰ ਗਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago