ਪੰਜਾਬ

ਗਾਂਧੀ ਪਰਿਵਾਰ ਅਤੇ ਟਾਈਟਲਰ ਦੇ ਵਿਰੋਧ ‘ਚ ਖੁੱਲ੍ਹ ਕੇ ਵਰ੍ਹੀ ਹਰਸਿਮਰਤ ਬਾਦਲ

ਦਿੱਲੀ ਵਿੱਚ ਅੱਜ ਸ਼ੀਲਾ ਦਿਕਸ਼ਿਤ ਵੱਲੋਂ ਪ੍ਰਦੇਸ਼ ਪ੍ਰਧਾਨਗੀ ਦਾ ਅਹੁਦਾ ਸੰਭਲਣ ਮੌਕੇ ਸਟੇਜ ‘ਤੇ ਜਗਦੀਸ਼ ਟਾਈਟਲਰ ਦੀ ਮੌਜ਼ੂਦਗੀ ਤੋਂ ਸ਼੍ਰੋਮਣੀ ਅਕਾਲੀ ਦਲ ਭੜਕ ਗਿਆ ਹੈ। ਇਸ ਬਾਰੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਗਾਂਧੀ ਪਰਿਵਾਰ ਟਾਈਟਲਰ ਤੇ ਕਮਲ ਨਾਥ ਨੂੰ ਬਚਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਸਹੁੰ ਚੁਕਵਾਈ ਸੀ। ਉਨ੍ਹਾਂ ਕਿਹਾ ਕਿ ਹੁਣ ਸਪਸ਼ਟ ਹੈ ਕਿ 1984 ਸਿੱਖ ਕਤਲੇਆਮ ਦਾ ਜਿੰਮੇਵਾਰ ਗਾਂਧੀ ਪਰਿਵਾਰ ਹੈ। ਇਨ੍ਹਾਂ ਖਿਲਾਫ ਸਾਰੇ ਗਵਾਹ ਹਨ ਪਰ ਫਿਰ ਵੀ ਕਾਂਗਰਸ ਕਾਰਵਾਈ ਨਹੀਂ ਹੋਣ ਦੇ ਰਹੀ। ਕਾਂਗਰਸ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਬਚਾਏ ਉਨ੍ਹਾਂ ਦਾ ਸਾਥ ਦੇ ਰਹੀ ਹੈ।

ਹਰਸਿਮਰਤ ਬਾਦਲ ਨੇ ਕਿਹਾ ਕਿ ਸਿੱਖਾਂ ਨੂੰ ਮਾਰਨ ਵਾਲੀ ਕਾਂਗਰਸ ਪੰਜਾਬ ਵਿੱਚੋਂ ਸਿੱਖਾਂ ਦੀ ਵੋਟ ਹਾਸਲ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦਾ ਤੋਹਫਾ 70 ਸਾਲ ਬਾਅਦ ਮੋਦੀ ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਹੈ। ਕੈਪਟਨ ਤਾਂ ਪਾਕਿਸਤਾਨ ਸਰਕਾਰ ਦਾ ਸੱਦਾ ਪੱਤਰ ਆਉਣ ‘ਤੇ ਵੀ ਪਾਕਿਸਤਾਨ ਨਹੀਂ ਗਏ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago