Punjab Weather Updates: ਮੌਸਮ ਵਿੱਚ ਹੋ ਰਹੀ ਕਰਵਟ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ, ਹੋ ਸਕਦੀ ਹੈ ਭਾਰੀ ਬਾਰਿਸ਼

heavy-rain-alert-in-punjab
Punjab Weather Updates: ਉੱਤਰੀ ਭਾਰਤ ‘ਚ ਮੌਨਸੂਨ ਤਹਿਤ ਕਈ ਸੂਬਿਆਂ ‘ਚ ਵੀਰਵਾਰ ਨੂੰ ਜ਼ਬਰਦਸਤ ਬਾਰਸ਼ ਹੋਈ। ਇਸ ਤੋਂ ਬਾਅਦ ਗਰਮੀ ਤੋਂ ਕਾਫੀ ਰਾਹਤ ਮਹਿਸੂਸ ਹੋਈ ਹੈ। ਮੌਸਮ ਵਿਭਾਗ ਮੁਤਾਬਕ 10 ਜੁਲਾਈ ਨੂੰ ਵੀ ਕਈ ਸੂਬਿਆਂ ‘ਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼ ‘ਚ ਮੌਸਮ ਵਿਭਾਗ ਨੇ 12 ਜੁਲਾਈ ਤਕ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜੋ: Corona in Punjab: ਫਿਰੋਜ਼ਪੁਰ ਵਿੱਚ ਨਹੀਂ ਰੁਕ Corona ਦਾ ਕਹਿਰ, 5 ਨਵੇਂ ਕੇਸ ਆਏ ਸਾਹਮਣੇ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਅਸਮ, ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਿਮ, ਬਿਹਾਰ ਦੇ ਕਈ ਇਲਾਕਿਆਂ ‘ਚ ਭਾਰੀ ਬਾਰਸ਼ ਨਾਲ ਕੁਝ ਇਲਾਕਿਆਂ ‘ਚ ਮਾਧਿਅਮ ਨਾਲ ਭਾਰੀ ਬਾਰਸ਼ ਹੋ ਸਕਦੀ ਹੈ।ਹਰਿਆਣਾ ਤੇ ਪੰਜਾਬ ‘ਚ ਵੀਰਵਾਰ ਤਾਪਮਾਨ ਪਹਿਲਾਂ ਨਾਲੋਂ ਗਿਰਾਵਟ ‘ਚ ਰਿਹਾ। ਚੰਡੀਗੜ੍ਹ ਦਾ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਨੇ ਅਗਲੇ ਦੋ ਦਿਨਾਂ ‘ਚ ਹਰਿਆਣਾ ਅਤੇ ਪੰਜਾਬ ‘ਚ ਕੁਝ ਸਥਾਨਾਂ ‘ਤੇ ਬਾਰਸ਼ ਜਾਂ ਗਰਜ਼ ਦੇ ਨਾਲ ਛਿੱਟੇ ਪੈਣ ਦਾ ਅਨੁਮਾਨ ਵਿਅਕਤ ਕੀਤਾ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।