ਪੰਜਾਬ ਵਿੱਚ ਭਾਰੀ ਬਾਰਿਸ਼, ਪੰਜਾਬ ਵਿੱਚ ਮੀਂਹ ਪੈਣ ਤੋਂ ਬਾਅਦ ਕਣਕ ਦੀ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ

Heavy-Rainfall-in-Punjab

ਅੱਜ ਸਵੇਰੇ ਜਿਵੇਂ ਹੀ ਮੀਂਹ ਪੈਣਾ ਸ਼ੁਰੂ ਹੋਇਆ ਤਾਂ ਮੌਸਮ ਇਕਦਮ ਸੁਹਾਵਣਾ ਹੋ ਗਿਆ। ਅੱਜ ਸਵੇਰੇ 4 ਵਜੇ ਦੇ ਕਰੀਬ ਆਏ ਭਾਰੀ ਝੱਖੜ ਅਤੇ ਮੀਂਹ ਨੇ ਕਣਕ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਝੰਬਦਿਆਂ ਧਰਤੀ ‘ਤੇ ਵਿਛਾ ਦਿੱਤਾ ਹੈ। ਇਸ ਤੋਂ ਇਲਾਵਾ ਸਬਜ਼ੀਆਂ ਅਤੇ ਹੋਰ ਫ਼ਸਲਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਕਈ ਥਾਵਾਂ ਤੇ ਰੁੱਖ ਵੀ ਟੁੱਟੇ ਹਨ। ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਉੱਥੇ ਹੀ ਦੇਰ ਰਾਤ ਸਰਹੱਦੀ ਖੇਤਰ ਵਿਚ ਆਈ ਤੇਜ਼ ਬਾਰਸ਼ ਅਤੇ ਹਨੇਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਕਣਕ ਦੀ ਫ਼ਸਲ ਡਿੱਗਣ ਨਾਲ ਜ਼ਮੀਨ ‘ਤੇ ਵਿਛ ਗਈ ਹੈ। ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਣਕ ਡਿੱਗਣ ਨਾਲ ਝਾੜ ‘ਤੇ ਕਾਫੀ ਫ਼ਰਕ ਪਵੇਗਾ। ਜਿਸ ਨਾਲ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਵੇਗਾ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ‘ਚ ਕਈ ਥਾਵਾਂ ਉੱਤੇ ਮੀਂਹ ਪੈ ਸਕਦਾ ਹੈ। ਇਸ ਨਾਲ ਕਣਕ ਦੀ ਫ਼ਸਲ ਉੱਤੇ ਅਸਰ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਖੇਤਰਾਂ ‘ਚ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਦਸਿਆ ਕਿ ਅਗਲੇ ਕੁਝ ਦਿਨਾਂ ਦੌਰਾਨ ਦਿੱਲੀ, ਪੰਜਾਬ, ਹਰਿਆਣਾ ਅਤੇ ਭਾਰਤ ਦੇ ਕਈ ਉੱਤਰੀ ਰਾਜਾਂ ਵਿਚ ਝੱਖੜ, ਬਿਜਲੀ ਦੀਆਂ ਲਿਸ਼ਕਾਂ ਨਾਲ ਭਾਰੀ ਬਾਰਸ਼ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਇਸ ਨਾਲ ਹੀ ਭਾਰਤ ਵਿਚ ਹੀਟਵੇਵ ਦੇ ਹਾਲਾਤ ਬਾਰੇ ਜਾਣਕਾਰੀ ਦਿੰਦੇ ਹੋਏ ਆਈਐਮਡੀ ਨੇ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਦੇਸ਼ ਵਿਚ ਹੀਟਵੇਵ ਦੀ ਕੋਈ ਸੰਭਾਵਨਾ ਨਹੀਂ।

ਮੌਸਮ ਦੇ ਬਦਲੇ ਮਿਜ਼ਾਜ ਨੂੰ ਲ਼ੈ ਕੇ ਕਿਸਾਨ ਚਿੰਤਤ ਹਨ ਕਿਉਂਕਿ ਕਣਕ ਦੀ ਫ਼ਸਲ ਕੁਝ ਦਿਨਾਂ ਤੱਕ ਵਾਢੀ ਲਈ ਤਿਆਰ ਹੋ ਜਾਵੇਗੀਕਣਕ ਫ਼ਸਲ ਆਮ ਤੌਰ ਉਤੇ ਅਪ੍ਰ੍ਰੈਲ ਦੇ ਪਹਿਲੇ ਹਫ਼ਤੇ ਮੰਡੀਆਂ ‘ਚ ਆ ਜਾਂਦੀ ਹੈ। ਇਨ੍ਹਾਂ ਤੇਜ਼ ਹਵਾਵਾਂ ਕਾਰਨ ਕਈ ਹਿੱਸਿਆਂ ‘ਚ ਕਣਕ ਦੀ ਫਸਲ ਖੇਤਾਂ ਵਿਚ ਵਿਛ ਗਈ ਹੈ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ