ਉੱਥੇ ਹੀ ਦੇਰ ਰਾਤ ਸਰਹੱਦੀ ਖੇਤਰ ਵਿਚ ਆਈ ਤੇਜ਼ ਬਾਰਸ਼ ਅਤੇ ਹਨੇਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਕਣਕ ਦੀ ਫ਼ਸਲ ਡਿੱਗਣ ਨਾਲ ਜ਼ਮੀਨ ‘ਤੇ ਵਿਛ ਗਈ ਹੈ। ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਣਕ ਡਿੱਗਣ ਨਾਲ ਝਾੜ ‘ਤੇ ਕਾਫੀ ਫ਼ਰਕ ਪਵੇਗਾ। ਜਿਸ ਨਾਲ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਵੇਗਾ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ‘ਚ ਕਈ ਥਾਵਾਂ ਉੱਤੇ ਮੀਂਹ ਪੈ ਸਕਦਾ ਹੈ। ਇਸ ਨਾਲ ਕਣਕ ਦੀ ਫ਼ਸਲ ਉੱਤੇ ਅਸਰ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਖੇਤਰਾਂ ‘ਚ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਦਸਿਆ ਕਿ ਅਗਲੇ ਕੁਝ ਦਿਨਾਂ ਦੌਰਾਨ ਦਿੱਲੀ, ਪੰਜਾਬ, ਹਰਿਆਣਾ ਅਤੇ ਭਾਰਤ ਦੇ ਕਈ ਉੱਤਰੀ ਰਾਜਾਂ ਵਿਚ ਝੱਖੜ, ਬਿਜਲੀ ਦੀਆਂ ਲਿਸ਼ਕਾਂ ਨਾਲ ਭਾਰੀ ਬਾਰਸ਼ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਇਸ ਨਾਲ ਹੀ ਭਾਰਤ ਵਿਚ ਹੀਟਵੇਵ ਦੇ ਹਾਲਾਤ ਬਾਰੇ ਜਾਣਕਾਰੀ ਦਿੰਦੇ ਹੋਏ ਆਈਐਮਡੀ ਨੇ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਦੇਸ਼ ਵਿਚ ਹੀਟਵੇਵ ਦੀ ਕੋਈ ਸੰਭਾਵਨਾ ਨਹੀਂ।
ਮੌਸਮ ਦੇ ਬਦਲੇ ਮਿਜ਼ਾਜ ਨੂੰ ਲ਼ੈ ਕੇ ਕਿਸਾਨ ਚਿੰਤਤ ਹਨ ਕਿਉਂਕਿ ਕਣਕ ਦੀ ਫ਼ਸਲ ਕੁਝ ਦਿਨਾਂ ਤੱਕ ਵਾਢੀ ਲਈ ਤਿਆਰ ਹੋ ਜਾਵੇਗੀ। ਕਣਕ ਫ਼ਸਲ ਆਮ ਤੌਰ ਉਤੇ ਅਪ੍ਰ੍ਰੈਲ ਦੇ ਪਹਿਲੇ ਹਫ਼ਤੇ ਮੰਡੀਆਂ ‘ਚ ਆ ਜਾਂਦੀ ਹੈ। ਇਨ੍ਹਾਂ ਤੇਜ਼ ਹਵਾਵਾਂ ਕਾਰਨ ਕਈ ਹਿੱਸਿਆਂ ‘ਚ ਕਣਕ ਦੀ ਫਸਲ ਖੇਤਾਂ ਵਿਚ ਵਿਛ ਗਈ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…