Hemkunt Sahib Yatra 2020: ਹੇਮਕੁੰਟ ਸਾਹਿਬ ਦੀ ਯਾਤਰਾ ਹੋਵੇਗੀ 4 ਸਤੰਬਰ ਤੋਂ ਸ਼ੁਰੂ, ਕੋਵਿਡ-19 ਕਰਕੇ ਇਹਨਾਂ ਖ਼ਾਸ ਗੱਲਾਂ ਦਾ ਰੱਖਣਾ ਪਵੇਗਾ ਧਿਆਨ

hemkunt-sahib-yatra-will-start-from-4-september
Hemkunt Sahib Yatra 2020: ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 4 ਸਤੰਬਰ ਤੋਂ ਅਰੰਭ ਹੋ ਰਹੀ ਹੈ। ਇਹ ਕੋਰੋਨਾ ਮਹਾਮਾਰੀ ਕਾਰਨ ਤਿੰਨ ਮਹੀਨੇ ਪੱਛੜ ਕੇ ਸ਼ੁਰੂ ਹੋ ਰਹੀ ਹੈ। ਯਾਤਰਾ ਲਗਪਗ ਇੱਕ ਮਹੀਨਾ ਚੱਲੇਗੀ। ਗੁਰਦੁਆਰਾ ਗੋਬਿੰਦਘਾਟ ਵਿਖੇ ਮੰਗਲਵਾਰ ਨੂੰ ਅਖੰਡ ਪਾਠ ਅਰੰਭ ਕੀਤੇ ਗਏ ਹਨ।

ਇਹ ਵੀ ਪੜ੍ਹੋ: Ganpati Visarjan in NawanShahr: ਨਵਾਂਸ਼ਹਿਰ ਵਿੱਚ ਗਣਪਤੀ ਵਿਸਰਜਨ ਦੌਰਾਨ ਹੋਈ ਇਕ ਨੌਜਵਾਨ ਦੀ ਮੌਤ

ਪ੍ਰਬੰਧਕਾਂ ਨੇ ਦੱਸਿਆ ਕਿ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਸਵੇਰੇ ਚਾਰ ਸਤੰਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੰਥਕ ਰਵਾਇਤਾਂ ਨਾਲ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ। ਯਾਤਰਾ ਦੀ ਸ਼ੁਰੂਆਤ ਵਾਸਤੇ ਹੇਮਕੁੰਟ ਸਾਹਿਬ ਟਰਸੱਟ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਤਹਿਤ ਹਰਿਦੁਆਰ ਤੋਂ ਲੈ ਕੇ ਹੇਮਕੁੰਟ ਸਾਹਿਬ ਤਕ ਸੱਤ ਗੁਰਦੁਆਰਿਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕੀਤਾ ਗਿਆ ਹੈ। ਸੰਗਤ ਦੀ ਰਿਹਾਇਸ਼ ਅਤੇ ਲੰਗਰ ਸਮੇਤ ਹੋਰ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ: ਅੰਮ੍ਰਿਤਸਰ ਏਅਰਪੋਰਟ ਤੇ ਇੱਕ ਕਿੱਲੋ ਸੋਨੇ ਸਮੇਤ ਦੁਬਈ ਤੋਂ ਪਰਤਿਆ ਸ਼ਖ਼ਸ ਗ੍ਰਿਫ਼ਤਾਰ

ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਲਈ ਅੱਜ ਅਖੰਡ ਪਾਠ ਅਰੰਭ ਕੀਤੇ ਹਨ, ਜਿਸ ਦੇ ਭੋਗ ਤਿੰਨ ਸਤੰਬਰ ਨੂੰ ਪੈਣਗੇ ਤੇ 200 ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਗੋਬਿੰਦ ਧਾਮ ਵਾਸਤੇ ਰਵਾਨਾ ਹੋਵੇਗਾ, ਜੋ ਅਗਲੇ ਦਿਨ ਚਾਰ ਸਤੰਬਰ ਨੂੰ ਗੋਬਿੰਦ ਧਾਮ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜੇਗਾ।

ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਦੀ ਵਧੀਆਂ ਮੁਸ਼ਕਲਾਂ, ਮੁਹਾਲੀ ਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਯਾਤਰਾ ’ਤੇ ਆਉਣ ਵਾਲੇ ਹਰੇਕ ਸ਼ਰਧਾਲੂ ਕੋਲ ਕਰੋਨਾ ਟੈਸਟ ਆਰਟੀ -ਟੀਸੀਆਰ ਦੀ ਨੈਗੇਟਿਵ ਰਿਪੋਰਟ ਹੋਣੀ ਜ਼ਰੂਰੀ ਹੈ। 72 ਘੰਟੇ ਪਹਿਲਾਂ ਕਰਵਾਏ ਗਏ ਇਸ ਟੈਸਟ ਦੀ ਰਿਪੋਰਟ ਨੂੰ ‘ਸਮਾਰਟ ਸਿਟੀ ਦੇਹਰਾਦੂਨ’ ਦੀ ਵੈੱਬਸਾਈਟ ’ਤੇ ਪਾ ਕੇ ‘ਈ-ਪਾਸ ’ ਲੈਣਾ ਜ਼ਰੂਰੀ ਹੈ, ਜਿਸ ਵਿੱਚ ਵਾਹਨ ਦੀ ਰਜਿਸਟਰੇਸ਼ਨ ਅਤੇ ਸ਼ਰਧਾਲੂਆਂ ਦੀ ਗਿਣਤੀ ਵੀ ਦਰਜ ਹੋਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ