Moga Murder News: ਮੋਗਾ ਵਿੱਚ ਸਾਹਮਣੇ ਆਇਆ ਆਨਰ ਕਿਲਿੰਗ ਦਾ ਮਾਮਲਾ, 20 ਸਾਲਾਂ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ

honor-killing-in-moga-20-year-old-boy-killed

Moga Murder News: ਮੋਗਾ ਜ਼ਿਲ੍ਹੇ ਦੇ ਪਿੰਡ ਧਲੇਕੇ ਵਿਖੇ ਆਨਰ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਿਆ ਹੈ ਕਿ ਕੁੜੀ ਦੇ ਘਰ ਵਾਲਿਆਂ ਨੇ ਪਿੰਡ ਦੇ ਹੀ 20 ਸਾਲਾ ਇੰਦਰਜੀਤ ਸਿੰਘ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪਿੰਡ ਵਾਲਿਆਂ ਮੁਤਾਬਕ ਕੁੜੀ ਦੇ ਘਰਦਿਆਂ ਨੇ ਇੰਦਰਜੀਤ ਨੂੰ ਬੁਰੀ ਤਰ੍ਹਾਂ ਕੁੱਟਿਆ, ਜਿਸ ਤੋਂ ਬਾਅਦ ਪਿੰਡ ਵਾਲਿਆਂ ਨੇ ਉਸ ਨੂੰ ਕੁੜੀ ਵਾਲਿਆਂ ਦੇ ਚੁੰਗਲ ਤੋਂ ਛੁਡਾ ਕੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਫਿਲਹਾਲ ਥਾਣਾ ਸਦਰ ਦੇ ਮੁਖੀ ਕਰਮਜੀਤ ਸਿੰਘ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।