Hoshiarpur Fraud News: ਹੁਸ਼ਿਆਰਪੁਰ ਦੇ ਪਿੰਡ ਦਸੂਹਾ ਵਿੱਚ ਪੈਸਿਆਂ ਦੇ ਵੱਧ ਵਿਆਜ਼ ਦੇਣ ਦੇ ਨਾਂ ਤੇ ਮਾਰੀ 37 ਲੱਖ ਦੀ ਠੱਗੀ

hoshiarpur-fraud-case-breaking-news

Hoshiarpur Fraud News: ਪੈਸੇ ਡਬਲ ਕਰਨ ਅਤੇ ਪੈਸਿਆਂ ‘ਤੇ ਵੱਧ ਵਿਆਜ ਦੇਣ ਦਾ ਝਾਂਸਾ ਦੇ ਕੇ ਕਿਮ ਇਨਫਰਾਸਟਰਕਚਰ ਐਂਡ ਡਿਵੈਲਪਰਜ ਲਿ. ਕੰਪਨੀ ਅੰਮ੍ਰਿਤਸਰ ਦੇ ਨਾਂ ‘ਤੇ ਠੱਗੀ ਮਾਰਨ ਦੇ ਸਬੰਧ ‘ਚ ਸਤਪਾਲ ਸਿੰਘ ਪੁੱਤਰ ਕਰਤਾਰ ਸਿੰਘ, ਕੁਲਵੰਤ ਕੌਰ ਪਤਨੀ ਦਲੇਰ ਸਿੰਘ, ਪਰਮਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਆਲਮਪੁਰ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ ਗਈ ਸੀ।

ਇਹ ਵੀ ਪੜ੍ਹੋ: Moga DC Office News: ਮੋਗਾ ਦੇ ਡੀ.ਸੀ. ਦਫ਼ਤਰ ਤੇ ਤਿਰੰਗੇ ਝੰਡੇ ਨੂੰ ਹਟਾ ਕੇ ਲਹਿਰਾਇਆ ਖਾਲਿਸਤਾਨ ਦਾ ਝੰਡਾ, ਇਲਾਕੇ ਵਿੱਚ ਸਹਿਮ ਦਾ ਮਾਹੌਲ

ਜਿਸ ‘ਚ ਕਿਹਾ ਗਿਆ ਕਿ ਰਵਿੰਦਰ ਸਿੰਘ ਸਿੱਧੂ ਮੈਨੇਜਿੰਗ ਡਾਇਰੈਕਟਰ ਕਿਮ ਇਨਫਰਾਸਟਰਕਚਰ ਐਂਡ ਡਿਵੈਲਪਰਜ ਲਿ. ਅੰਮ੍ਰਿਤਸਰ, ਸੁਰਿੰਦਰ ਸਿੰਘ ਪੁੱਤਰ ਸਾਈਂ ਦਾਸ ਵਾਸੀ ਧਰਮਪੁਰ ਥਾਣਾ ਮੁਕੇਰੀਆਂ ਅਤੇ ਮਾਨ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਆਲਮਪੁਰ ਵੱਲੋਂ ਉਨ੍ਹਾਂ ਨੂੰ ਲਾਲਚ ਦੇ ਕੇ 37.96 ਲੱਖ ਰੁਪਏ ਹੜੱਪ ਲਏ। ਉਨ੍ਹਾਂ ਨੂੰ ਨਾ ਹੀ ਡਬਲ ਪੈਸੇ ਵਾਪਸ ਕੀਤੇ ਅਤੇ ਨਾ ਹੀ ਵੱਧ ਵਿਆਜ ਦਿੱਤਾ।
ਇਸ ਸਬੰਧੀ ਥਾਣਾ ਮੁਖੀ ਦਸੂਹਾ ਗੁਰਦੇਵ ਸਿੰਘ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਰਵਿੰਦਰ ਸਿੰਘ ਸਿੱਧੂ ਮੈਨੇਜਿੰਗ ਡਾਇਰੈਕਟਰ ਅਤੇ ਸੁਰਿੰਦਰ ਸਿੰਘ ਪੁੱਤਰ ਸਾਈਂ ਦਾਸ ਵਿਰੁੱਧ ਥਾਣਾ ਦਸੂਹਾ ਵਿਖੇ ਧਾਰਾ 420, 120 ਬੀ ਆਈ.ਪੀ.ਸੀ. ਅਧੀਨ ਕੇਸ ਦਰਜ ਕੀਤਾ ਗਿਆ ਹੈ। ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ Subscribe ਕਰੋ।