Corona in Punjab: ਹੁਸ਼ਿਆਰਪੁਰ ਵਿੱਚ Corona ਦਾ ਕਹਿਰ, COVID19 ਕਾਰਨ ਦੁਬਈ ਵਿੱਚ ਇਕ ਪੰਜਾਬੀ ਨੌਜਵਾਨ ਦੀ ਮੌਤ

hoshiarpur-man-dead-dubai-due-to-corona

Corona in Punjab: Corona ਦੀ ਲਪੇਟ ‘ਚ ਆ ਕੇ ਦੁਬਈ ‘ਚ ਰਹਿੰਦੇ ਹੁਸ਼ਿਆਰਪੁਰ ਦੇ ਇਕ ਨੌਜਵਾਨ ਦੀ ਮੌਤ ਹੋ ਗਈ। ਸਥਾਨਕ ਮੁਹੱਲਾ ਟਿੱਬਾ ਸਾਹਿਬ ਦਾ ਵਸਨੀਕ ਨੌਜਵਾਨ ਅਮਰਜੀਤ ਸਿੰਘ (51) ਪੁੱਤਰ ਕੇਵਲ ਸਿੰਘ, ਜੋ ਕਿ ਪਿਛਲੇ ਕਰੀਬ 20 ਸਾਲ ਤੋਂ ਦੁਬਈ ਦੀ ‘ਅਬਦੁੱਲਾ ਐਂਡ ਸੰਨਜ਼’ ਕੰਪਨੀ ‘ਚ ਕੰਮ ਕਰ ਰਿਹਾ ਸੀ, ਨੂੰ ਕੋਰੋਨਾ ਨੇ ਆਪਣੀ ਲਪੇਟ ‘ਚ ਲੈ ਲਿਆ। ਇਸ ਸਬੰਧੀ ਦੁਬਈ ਦੀ ਉਕਤ ਕੰਪਨੀ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਫੋਨ ਰਾਹੀਂ ਸੂਚਨਾ ਦਿੱਤੀ ਗਈ।

ਮ੍ਰਿਤਕ ਨੌਜਵਾਨ ਦੇ ਪਿਤਾ ਕੇਵਲ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਬੀਤੀ 16 ਅਪ੍ਰੈਲ ਨੂੰ ਅਮਰਜੀਤ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਦੁਬਈ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਅਮਰਜੀਤ ਸਿੰਘ ਉਕਤ ਕੰਪਨੀ ‘ਚ ਪਲੰਬਰ ਇੰਜੀਨੀਅਰ ਵਜੋਂ ਕੰਮ ਕਰਦਾ ਸੀ ਅਤੇ ਬਾਕਾਇਦਾ ਡਿਊਟੀ ‘ਤੇ ਜਾਂਦਾ ਸੀ। ਕੁਝ ਦਿਨ ਪਹਿਲਾਂ ਉਸ ਦੀ ਸਿਹਤ ਠੀਕ ਨਹੀਂ ਸੀ।

ਉਸ ਨੂੰ ਖੰਘ ਅਤੇ ਰੇਸ਼ਾ-ਜ਼ੁਕਾਮ ਆਦਿ ਦੀ ਸ਼ਿਕਾਇਤ ਹੋਣ ਕਾਰਨ ਦੁਬਈ ਦੇ ਇਕ ਵੱਡੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਟੈਸਟ ਕਰਨ ਉਪਰੰਤ ਉਸ ਦੇ Corona ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ। ਬਾਅਦ ‘ਚ ਉਸ ਦੀ ਹਾਲਤ ਜ਼ਿਆਦਾ ਖਰਾਬ ਹੋ ਜਾਣ ਕਾਰਨ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।