ਪੰਜਾਬ

ਜੇ ਕੋਰੋਨਾ ਦੀ ਸਥਿਤੀ ‘ਚ ਇੱਕ ਹਫ਼ਤੇ ‘ਚ ਨਹੀਂ ਹੋਇਆ ਕੋਈ ਸੁਧਾਰ ਤਾਂ ਕੀਤੀ ਜਾਵੇਗੀ ਹੋਰ ਸਖ਼ਤੀ : ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੂਬੇ ਵਿੱਚ ਕੋਵਿਡ ਦੀ ਸਥਿਤੀ ਜੋ ਕਿ ਕੇਸਾਂ ਅਤੇ ਮੌਤਾਂ ਦੀ ਗਿਣਤੀ ਵਧਣ ਨਾਲ ਵੱਡੇ ਪੱਧਰ ‘ਤੇ ਪਹੁੰਚ ਗਈ ਹੈ, ਵਿੱਚ ਅਗਲੇ ਹਫਤੇ ਤੱਕ ਸੁਧਾਰ ਨਾ ਹੋਇਆ ਤਾਂ ਸਖਤ ਬੰਦਿਸ਼ਾਂ ਲਗਾਈਆਂ ਜਾਣਗੀਆਂ। ਸਿਹਤ, ਪ੍ਰਸ਼ਾਸਨਿਕ ਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਮੁੜ ਸਮੀਖਿਆ 8 ਅਪਰੈਲ ਨੂੰ ਕੀਤੀ ਜਾਵੇਗੀ ਅਤੇ ਜੇ ਕੋਵਿਡ ਦਾ ਵਾਧਾ ਬੇਕਾਬੂ ਰਿਹਾ ਤਾਂ ਹੋਰ ਬੰਦਿਸ਼ਾਂ ਲਗਾਈਆਂ ਜਾ ਸਕਦੀਆਂ ਹਨ।

ਤੇਜ਼ੀ ਨਾਲ ਟੀਕਾਕਰਨ ਦੀ ਲੋੜ ਦੱਸਦਿਆਂ ਖਾਸ ਕਰ ਕੇ ਅਜਿਹੇ ਸਥਾਨਾਂ ਜਿੱਥੇ 300 ਤੋਂ ਵੱਧ ਕੇਸ ਆ ਰਹੇ ਹਨ, ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮੁਹੱਲਾ ਪੱਧਰ ‘ਤੇ ਯੋਗ ਲੋਕਾਂ ਤੱਕ ਪਹੁੰਚ ਬਣਾਈ ਜਾਵੇ। ਉਨ੍ਹਾਂ ਨਾਲ ਹੀ ਬੁਰੀ ਤਰ੍ਹਾਂ ਗ੍ਰਸਤ ਸ਼ਹਿਰਾਂ ਲੁਧਿਆਣਾ, ਜਲੰਧਰ, ਮੁਹਾਲੀ ਤੇ ਅੰਮ੍ਰਿਤਸਰ ਵਿੱਚ ਕੋਵਿਡ ਇਹਤਿਆਤਾਂ ਅਤੇ ਪ੍ਰੋਟੋਕਲ ਦੀ ਵੀ ਸਖਤੀ ਨਾਲ ਪਾਲਣਾ ਦੇ ਆਦੇਸ਼ ਦਿੱਤੇ।

ਕੋਵਿਡ ਮਾਹਿਰਾਂ ਦੀ ਕਮੇਟੀ ਦੇ ਚੇਅਰਮੈਨ ਡਾ.ਕੇ.ਕੇ.ਤਲਵਾੜ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਬੰਦਿਸ਼ਾਂ ਨੂੰ ਹੋਰ ਲਾਗੂ ਕਰਨ ਦੀ ਲੋੜ ਹੈ ,ਜਿੱਥੇ ਵੱਧ ਕੇਸ ਸਾਹਮਣੇ ਆ ਰਹੇ ਹਨ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ 19 ਮਾਰਚ ਤੋਂ ਬਿਨਾਂ ਮਾਸਕ ਤੋਂ ਚੱਲਣ-ਫਿਰਨ ਵਾਲੇ 1.30 ਲੱਖ ਲੋਕਾਂ ਦੇ ਆਰ.ਟੀ.-ਪੀ.ਸੀ.ਆਰ. ਟੈਸਟ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 391 ਪਾਜ਼ੇਟਿਵ ਪਾਏ ਗਏ।

ਉਨ੍ਹਾਂ ਕਿਹਾ ਕਿ ਐਸ.ਏ.ਐਸ. ਨਗਰ, ਕਪੂਰਥਲਾ, ਪਟਿਆਲਾ, ਐਸ.ਬੀ.ਐਸ. ਨਗਰ, ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਲੁਧਿਆਣਾ ਵਿੱਚ ਬਹੁਤ ਜ਼ਿਆਦਾ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ ਜਦੋਂ ਕਿ 24 ਮਾਰਚ 2021 ਨੂੰ ਸੂਬੇ ਵਿੱਚ ਕੁੱਲ ਪਾਜ਼ੇਟਿਵਟੀ 7.6 ਫੀਸਦੀ ਸੀ। ਆਉਣ-ਜਾਣ ਵਾਲਿਆਂ ਨੂੰ ਆ ਰਹੀ ਪ੍ਰੇਸ਼ਾਨੀ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਕੋਵਿਡ ਯੋਧਿਆਂ ਲਈ ਇਕ ਘੰਟੇ ਲਈ ਰੱਖੇ ਜਾਂਦੇ ਮੌਨ ਕਾਲ ਨੂੰ ਵੀ ਖਤਮ ਕਰਨ ਦੇ ਆਦੇਸ਼ ਦਿੱਤੇ।

ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਸਹਿ ਬਿਮਾਰੀਆਂ ਵਾਲਿਆਂ ਨੂੰ ਜਲਦ ਤੋਂ ਜਲਦ ਹਸਪਤਾਲ ਲਿਜਾਣ ਅਤੇ ਘਰਾਂ ਵਿਚ ਏਕਾਂਤਵਾਸ ਲੋਕਾਂ ਦੀ ਸਖਤ ਨਿਗਰਾਨੀ ਲਈ ਮਜ਼ਬੂਤ ਪ੍ਰਣਾਲੀ ਵਿਕਸਤ ਕੀਤੀ ਜਾਵੇ। ਉਨ੍ਹਾਂ ਇਕ ਵਾਰ ਫੇਰ ਸਾਰੇ ਧਾਰਮਿਕ ਤੇ ਰਾਜਸੀ ਆਗੂਆਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੋਵਿਡ ਇਹਤਿਆਤ ਦਾ ਢੁੱਕਵਾਂ ਵਿਵਹਾਰ ਉਤਸ਼ਾਹਤ ਕੀਤਾ ਜਾਵੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ

 

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago