ਬੇਅਦਬੀ ਤੇ ਗੋਲ਼ੀਕਾਂਡ ਸਬੰਧੀ ਮਾਮਲਿਆਂ ਵਿੱਚ ਪਹਿਲੇ ਪੁਲਿਸ ਅਧਿਕਾਰੀ ‘ਤੇ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਹੈ। ਸਰਕਾਰ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸ਼ੁੱਕਰਵਾਰ ਦੇਰ ਸ਼ਾਮ ਮੁਅੱਤਲ ਕਰ ਦਿੱਤਾ।
ਬੇਅਦਬੀਆਂ ਅਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਉਮਰਾਨੰਗਲ ਨੂੰ ਬੀਤੀ 18 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ 26 ਫਰਵਰੀ ਤਕ ਉਹ ਪੁਲਿਸ ਰਿਮਾਂਡ ’ਤੇ ਰਹੇ। ਪਿਛਲੇ 48 ਘੰਟਿਆਂ ਤੋਂ ਉਮਰਾਨੰਗਲ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਹਨ।
ਉਮਰਾਨੰਗਲ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਬਾਕਾਇਦਾ ਚਾਰਜਸ਼ੀਟ ਵੀ ਕੀਤਾ ਹੈ। ਇਸ ਤੋਂ ਇਲਾਵਾ ਵਿਭਾਗੀ ਪੜਤਾਲ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਐਸਆਈਟੀ ਹੱਥ ਲੱਗੇ ਅਹਿਮ ਸਬੂਤਾਂ ਮਗਰੋਂ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…