ਭਾਰਤ ਬੰਦ ਦਾ ਅਸਰ- PRTC ਨੂੰ ਪਿਆ 85 ਲੱਖ ਦਾ ਘਾਟਾ

Impact of India shutdown- PRTC incurred a loss of Rs 85 lakh

ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੀ ਪੀਆਰਟੀਸੀ ਨੂੰ ਭਾਰਤ ਬੰਦ ਦੌਰਾਨ ਕਰੀਬ 85 ਲੱਖ ਰੁਪਏ ਦਾ ਘਾਟਾ ਪਿਆ।

26 ਮਾਰਚ ਨੂੰ 12 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਪੰਜਾਬ ਚ ਆਵਾਜਾਈ ਆਮ ਤੌਰ ਤੇ ਠੱਪ ਰਹੀ। ਇੱਥੋਂ ਤਕ ਕਿ  ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਬੱਸ ਸੇਵਾ ਵੀ ਮੁਕੰਮਲ ਤੌਰ ’ਤੇ ਬੰਦ ਰਹੀ। ਇਸ ਦੌਰਾਨ ਪੀਆਰਟੀਸੀ ਦੀਆਂ ਗਿਆਰਾਂ ਸੌ ਤੋਂ ਵੱਧ ਬੱਸਾਂ ਅੱਡਿਆਂ ’ਤੇ ਹੀ ਖੜ੍ਹੀਆਂ ਰਹੀਆਂ।

ਪੀਆਰਟੀਸੀ ਨੂੰ ਭਾਰਤ ਬੰਦ ਦੌਰਾਨ ਕਰੀਬ 85 ਲੱਖ ਰੁਪਏ ਦਾ ਘਾਟਾ ਪਿਆ। ਕੋਰੋਨਾ ਮਹਾਮਾਰੀ ਦੌਰਾਨ ਲੱਗੇ ਕਰਫਿਊ ਦੌਰਾਨ ਕੁਝ ਮਹੀਨੇ ਤਾਂ ਪੀਆਰਟੀਸੀ ਦੀਆਂ ਬੱਸਾਂ ਮੁਕੰਮਲ ਰੂਪ ’ਚ ਹੀ ਬੰਦ ਰਹੀਆਂ ਸਨ। ਪੀਆਰਟੀਸੀ ਦੀ ਰੋਜ਼ਾਨਾ ਆਮਦਨ 1.30 ਕਰੋੜ ਰੁਪਏ ਹੈ। ਇਸ ਦੌਰਾਨ ਕਰੀਬ 45 ਲੱਖ ਦੇ ਡੀਜ਼ਲ ਦੀ ਖਪਤ ਹੁੰਦੀ ਹੈ।

ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਿਆਦਾਤਰ ਥਾਂਵਾਂ ‘ਤੇ ਆਵਾਜਾਈ ਤੇ ਬਾਜ਼ਾਰ ਬੰਦ ਦੇਖਣ ਨੂੰ ਮਿਲੇ। ਸਿਰਫ ਜ਼ਰੂਰੀ ਕੰਮਾਂ ਲਈ ਹੀ ਲੋਕ ਘਰੋਂ ਬਾਹਰ ਨਿਕਲਦੇ ਦਿਖਾਈ ਦਿੱਤੇ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿਥੇ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਉਥੇ ਹੀ ਬਠਿੰਡਾ ਵਿੱਚ ਵੀ ਇਸ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ।

ਵਿਰੋਧ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਦੀ ਮੋਦੀ ਸਰਕਾਰ ਇਹ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਸਾਡਾ ਸੰਘਰਸ਼ ਜਾਰੀ ਰਹੇਗਾ ਅਤੇ ਜੋ ਸੰਯੁਕਤ ਕਿਸਾਨ ਮੋਰਚਾ ਫੈਸਲਾ ਕਰੇਗਾ ਅਸੀਂ ਉਸ ਨੂੰ ਪੂਰਾ ਕਰਾਂਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੀ ਫਸਲ ਮੰਡੀਆਂ ਵਿੱਚ ਆਉਣ ਲਈ ਤਿਆਰ ਹੈ ਪਰ ਕੇਂਦਰ ਸਰਕਾਰ ਵੱਲੋਂ ਇਸ ਦੀ ਖਰੀਦ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਕੇਂਦਰ ਸਰਕਾਰ ਵੱਲੋਂ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ। ਇੱਥੋਂ ਤੱਕ ਕਿ ਮੰਡੀਆਂ ਵਿੱਚ ਬਾਰਦਾਨਾ ਤੱਕ ਨਹੀਂ ਪਹੁੰਚਾਇਆ ਗਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ