CBSE ਬੋਰਡ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ

Important-meeting-between-PM-Modi-and-Union-Education-Minister-on-CBSE-Board-examinations

ਨਰਿੰਦਰ ਮੋਦੀ ਅੱਜ ਦੁਪਹਿਰ ਸੀਬੀਐਸਈ ਬੋਰਡ ਦੀ ਪ੍ਰੀਖਿਆ ਸਬੰਧੀ ਇੱਕ ਅਹਿਮ ਬੈਠਕ ਕਰਨਗੇ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਮੋਦੀ, ਸਿੱਖਿਆ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਨਗੇ। ਸੂਤਰਾਂ ਅਨੁਸਾਰ ਇਹ ਬੈਠਕ ਦੁਪਹਿਰ ਨੂੰ ਹੋਵੇਗੀ।

ਕੋਰੋਨਾ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਈ ਵਿਚ ਹੋਣ ਜਾ ਰਹੀਆਂ ਸੀਬੀਐਸਈ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਕਈ ਵਿਰੋਧੀ ਪਾਰਟੀਆਂ ਅਤੇ ਬਾਲੀਵੁੱਡ ਸਿਤਾਰਿਆਂ ਵੱਲੋਂ ਪ੍ਰੀਖਿਆਵਾਂ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ, ਕੇਂਦਰੀ ਸਿੱਖਿਆ ਸਕੱਤਰ ਅਤੇ ਹੋਰ ਉੱਚ ਅਧਿਕਾਰੀ ਸ਼ਾਮਲ ਹੋਣਗੇ। ਓਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ।

ਦੇਸ਼ ਭਰ ਵਿਚ ਕੋਵਿਡ -19 ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੀਆਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀਆਂ ਮੰਗਾਂ ਦੇ ਮੱਦੇਨਜ਼ਰ ਅਤੇ ਆਨ ਲਾਈਨ ਸਮੇਤ ਹੋਰ ਵਿਕਲਪਾਂ ‘ਤੇ ਵਿਚਾਰ ਕੀਤਾ ਜਾਵੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ