ਪੰਜਾਬ

ਸੱਵਛਤਾ ਮਾਮਲੇ ‘ਚ ਪੰਜਾਬ ਦੀ ਰੈਂਕਿੰਗ ‘ਚ ਸੁਧਾਰ , ਚੰਡੀਗੜ੍ ਨੇ ਸਾਫ਼ ਸਫਾਈ ਮਾਮਲੇ ‘ਚ ਖੋਈ ਪਛਾਣ

ਸਾਫ਼ ਸਫ਼ਾਈ ਦੇ ਮਾਮਲੇ ‘ਚ ਪੰਜਾਬ ਦੀ ਰੈਂਕਿੰਗ ‘ਚ ਆਏ ਸੁਧਾਰ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵਧਾਈ ਦਿੱਤੀ ਹੈ। ਸਾਫ਼-ਸਫ਼ਾਈ ਦੇ ਮਾਮਲੇ ‘ਚ ਸੂਬੇ ਦੀ ਰੈਂਕਿੰਗ ਦਾ ਖੁਲਾਸਾ ‘ਸਵੱਛ ਸਰਵੇਖਣ-2019’ ‘ਚ ਹੋਇਆ ਹੈ। ਜਿਸ ਮੁਤਾਬਕ ਪੰਜਾਬ ਪਿਛਲੇ ਸਾਲ ਨੌਵੇਂ ਸਥਾਨ ‘ਤੇ ਸੀ ਅਤੇ ਇਸ ਸਾਲ ਉਹ ਦੋ ਨੰਬਰ ਅੱਗੇ ਯਾਨੀ 7ਵੇਂ ਸਥਾਨ ‘ਤੇ ਹੈ।

ਸਰਵੇਖਣ ‘ਚ ਪੰਜਾਬ ਨੇ ਉੱਤਰੀ ਭਾਰਤ ‘ਚ ਸਫ਼ਾਈ ਦੇ ਮਾਮਲੇ ‘ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਨਵੀਂ ਦਿੱਲੀ ਦੇ ਵਿਗੀਆਨ ਭਵਨ ‘ਚ ਭਾਰਤ ਦੇ ਰਾਸ਼ਟਰਪਤੀ ਵੱਲੋਂ ਸਰਵੇਖਣ ਦਾ ਐਲਾਨ ਕੀਤਾ ਗਿਆ। ਜਿਸ ‘ਚ ਇੱਕ ਲੱਖ ਤੋਂ ਜ਼ਿਆਦਾ ਦੀ ਆਬਾਦੀ ਵਾਲੇ ਸ਼ਹਿਰਾਂ ਵਿੱਚੋਂ ਨਵਾਂ ਸ਼ਹਿਰ ਉੱਤਰੀ ਜ਼ੋਨ ਦਾ ਸਭ ਤੋਂ ਸਾਫ਼ ਸ਼ਹਿਰ ਹੈ।

ਨਾਲ ਹੀ ਮੁੱਖ ਮੰਤਰੀ ਨੇ ਬਠਿੰਡਾ ਅਤੇ ਪਟਿਆਲਾ ਨੂੰ ਵੀ ਦੇਸ਼ ਦੇ ਸਾਫ਼-ਸੁਧਰੇ 100 ਸ਼ਾਹਿਰਾਂ ‘ਚ ਲਿਆਉਣ ਲਈ ਵਿਭਾਗ ਨੂੰ ਵਧਾਈ ਦਿੱਤੀ ਹੈ। ਪਰ ਜੇਕਰ ਗੱਲ ਸਿਟੀ ਬਿਊਟੀਫੁੱਲ ਚੰਡੀਗੜ੍ਹ ਦੀ ਕੀਤੀ ਜਾਵੇ ਤਾਂ ਸਰਵੇਖਣ ‘ਚ ਇਸ ਦੀ ਪੋਲ ਖੁਲ੍ਹ ਗਈ ਹੈ।

ਜੀ ਹਾਂ, ਚੰਡੀਗੜ੍ਹ ਹੁਣ ਸਾਫ਼ ਸਫਾਈ ਦੇ ਮਾਮਲੇ ‘ਚ ਆਪਣੀ ਪਛਾਣ ਖੋਹ ਰਿਹਾ ਹੈ। ਸਵੱਛਤਾ ਰੈਂਕਿੰਗ ‘ਚ ਚੰਡੀਗੜ੍ਹ ਤੀਜੇ ਤੋਂ ਘੱਟ ਕੇ ਸਿੱਧਾ 20ਵੇਂ ਸਥਾਨ ‘ਤੇ ਆ ਗਿਆ ਹੈ। ਜਦਕਿ ਪਿਛਲੇ ਸਾਲ ਦੇ ਸਰਵੇਖਣ ‘ਚ ਚੰਡੀਗੜ੍ਹ ਨੂੰ ਤੀਜਾ ਸਥਾਨ ਹਾਸਲ ਹੋਇਆ ਸੀ।

ਕੁਝ ਅਜਿਹਾ ਹੀ ਹਾਲ ਮੋਹਾਲੀ ਦਾ ਵੀ ਹੈ। ਦਿਲਚਸਪ ਗੱਲ ਹੈ ਕਿ ਹਰ ਸਾਲ ਮੋਹਾਲੀ ਦੀ ਕਾਰਗੁਜ਼ਾਰੀ ਗੇਠਲੇ ਪੱਥਰ ਵੱਲ ਜਾ ਰਹੀ ਹੈ। ਪਿਹਲੇ ਸਥਾਨ ‘ਤੇ ਰਹਿਣ ਵਾਲਾ ਮੋਹਾਲੀ ਇਸ ਵਾਰ ਚੌਥੇ ਸਥਾਨ ‘ਤੇ ਪਹੁੰਚ ਗਿਆ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago