ਪੰਜਾਬ ‘ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ ‘ਚ ਹੋਵੇਗਾ ਵਿਚਾਰ

In Punjab, it may be Weekend Lockdown

ਕੈਪਟਨ ਸਰਕਾਰ ਵੱਲੋਂ ਲਗਾਏ ਗਏ ਕ ਨਾਈਟ ਕਰਫ਼ਿਊਦੇ ਬਾਵਜੂਦ ਕੋਵਿਡ -19 ਦੇ ਕੇਸ ਵੱਧ ਰਹੇ ਹਨ। ਸੂਤਰਾਂ ਅਨੁਸਾਰ ਮੁੱਖ ਮੰਤਰੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਰੋਨਾ ਬਾਰੇ ਸਮੀਖਿਆ ਬੈਠਕ ਕਰਨਗੇ। ਇਸ ਵਿੱਚ ਸੂਬੇ ਵਿਚ ਵੀਕੈਂਡ ਲਾਕਡਾਊਨ ਦੇ ਸੰਬੰਧ ਵਿੱਚ ਫੈਸਲਾ ਲਿਆ ਜਾ ਸਕਦਾ ਹੈ।

ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਸੂਬੇ ਵਿਚ ਲਾਕਡਾਊਨ ਲਾਗੂ ਕਰਨ ਤੋਂ ਬਚਿਆ ਜਾਵੇਗਾ। ਇਸ ਕਾਰਨ ਕੋਰੋਨਾ ਉੱਤੇ ਕੰਟਰੋਲ ਕਰਨ ਲਈ ਵੀਕੈਂਡ ਕਰਫਿਊ ਹੀ ਕਾਰਗਰ ਹਥਿਆਰ ਹੈ। ਹਾਲਾਂਕਿ ਸੂਬੇ ਵਿਚ ਜਾਰੀ ਫਸਲ ਖਰੀਦ ਪ੍ਰਕਿਰਿਆ ਪਹਿਲਾਂ ਵਾਂਗ ਚੱਲਦੀ ਰਹੇਗੀ। ਇਸ ਉੱਤੇ ਕੋਈ ਬੰਦਿਸ਼ ਨਹੀਂ ਲਗਾਈ ਜਾਵੇਗੀ।

ਪੂਰੇ ਸੂਬੇ ਵਿਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਕਰਫਿਊ ਲਾਗੂ ਹੈ ਪਰ ਇਹ ਅਸਰਦਾਰ ਸਾਬਿਤ ਨਹੀਂ ਹੋ ਰਿਹਾ ਹੈ। ਮਹਾਰਾਸ਼ਟਰ ਵਿਚ ਪੂਰਾ ਲਾਕਡਾਊਨ ਲੱਗ ਸਕਦੈ ਹੈ। ਮਹਾਰਾਸ਼ਟਰ ਵਿਚ ਧਾਰਾ 144 ਲਾਗੂ ਕਰ ਦਿਤੀ ਗਈ ਹੈ। ਸਰਕਾਰ ਬਹੁਤ ਸਖਤ ਫ਼ੈਸਲੇ ਲੈ ਰਹੀ ਹੈ।ਇਸੀ ਤਰ੍ਹਾਂ ਯੂਪੀ ‘ਚ ਵੀ ਲਾਕਡਾਊਨ ਦੀ ਤਿਆਰੀ ਹੋ ਰਹੀ ਹੈ। ਸੂਬੇ ਵਿਚ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਨਾ ਸਿਰਫ ਚਲਾਣ ਕੱਟੇ ਜਾਣਗੇ ਬਲਕਿ ਉਨ੍ਹਾਂ ਦੇ ਕੋਵਿਡ ਟੈਸਟ ਵੀ ਕਰਵਾਏ ਜਾਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ