ਪੰਜਾਬ

ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਹੋਈ ਛੁੱਟੀ

ਵਿਵਾਦਾਂ ਦੇ ਬਾਦਸ਼ਾਹ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਛੁੱਟੀ ਹੋ ਗਈ ਹੈ। ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਇਹ ਫੈਸਲਾ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਅੱਜ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।

ਯਾਦ ਰਹੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਪਰ ਕੁਝ ਸਮੇਂ ਮਗਰੋਂ ਹੀ ਉਨ੍ਹਾਂ ਮੁੜ ਸੇਵਾ ਸਾਂਭ ਲਈ ਸੀ। ਉਨ੍ਹਾਂ ਸੋਮਵਾਰ ਆਪਣੇ ਹਿਤੈਸ਼ੀਆਂ ਨਾਲ ਮੀਟਿੰਗ ਵੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੋਸ਼ ਲਾਏ ਹਨ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸ ਮਗਰੋਂ ਸਥਿਤੀ ਭੰਬਲਭੂਸੇ ਵਾਲੀ ਬਣ ਗਈ ਸੀ।

ਇਹ ਵੀ ਪੜ੍ਹੋ: ਦੋ ਵਿਆਹਾਂ ਦੇ ਵਿਵਾਦ ’ਚ ਘਿਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਨੇ ਦਿੱਤਾ ਅਸਤੀਫ਼ਾ

ਗਿਆਨੀ ਇਕਬਾਲ ਸਿੰਘ ਕਈ ਵਿਵਾਦਾਂ ਵਿੱਚ ਘਿਰੇ ਹੋਏ ਸੀ। ਉਨ੍ਹਾਂ ਉਪਰ ਦੋ ਵਿਆਹ ਕਰਵਾਉਣ, ਦੂਜੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਉਨ੍ਹਾਂ ਦੇ ਬੇਟੇ ਵੱਲੋਂ ਸ਼ਰੇਆਮ ਸਿਗਰਟਨੋਸ਼ੀ ਕਰਨ ਦੇ ਇਲਜ਼ਾਮ ਸਨ। ਉਨ੍ਹਾਂ ਦੀਆਂ ਕਈ ਸ਼ਿਕਾਇਤਾਂ ਸ਼੍ਰੀ ਅਕਾਲ ਤਖਤ ਸਾਹਿਬ ਕੋਲ ਪਹੁੰਚੀਆਂ ਸੀ। ਇਸ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago