ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸੰਭਾਲਿਆ ਡੀ ਜੀ ਪੀ ਪੰਜਾਬ ਪੁਲਿਸ ਦਾ ਚਾਰਜ

DGP

1988 ਬੈਚ ਦੇ ਆਈਪੀਐਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸ਼ਨੀਵਾਰ ਨੂੰ ਪੁਲਿਸ ਡਾਇਰੈਕਟਰ ਜਨਰਲ (ਪੁਲਿਸ ਫੋਰਸ) ਪੰਜਾਬ ਦਾ ਵਾਧੂ ਚਾਰਜ ਸੰਭਾਲ ਲਿਆ ਹੈ।ਕਿਉਂ ਕਿ 1987 ਬੈਚ ਦੇ ਆਈਪੀਐਸ ਅਧਿਕਾਰੀ ਡੀਜੀਪੀ ਦਿਨਕਰ ਗੁਪਤਾ ਦੇ ਛੁੱਟੀ ‘ਤੇ ਚਲੇ ਗਏ ਹਨ ।

ਰਾਜ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ, ਇਕਬਾਲ ਪ੍ਰੀਤ ਸਿੰਘ ਸਹੋਤਾ ਵਿਸ਼ੇਸ਼ ਡੀਜੀਪੀ, ਆਰਮਡ ਬਟਾਲੀਅਨ, ਪੰਜਾਬ ਦਾ ਚਾਰਜ ਵੀ ਜਾਰੀ ਰੱਖਣਗੇਅਹੁਦਾ ਸੰਭਾਲਣ ਤੋਂ ਬਾਅਦ, ਨਵ-ਨਿਯੁਕਤ ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਪੰਜਾਬ ਪੁਲਿਸ ਵੱਲੋਂ ਬੀਤੇ ਸਮੇਂ ਵਿੱਚ ਕੀਤੀਆਂ ਗਈਆਂ ਸਾਰੀਆਂ ਪਹਿਲਕਦਮੀਆਂ ਨੂੰ ਬੇਹੱਦ ਸ਼ਲਾਘਾਯੋਗ ਦੱਸਦਿਆਂ ਕਿਹਾ ਕਿ ਉਹ ਰਾਜ ਪੁਲਿਸ ਦੀ ਹੋਰ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਜ਼ਿਕਰਯੋਗ ਹੈ ਕਿ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਰਾਜ ਵਿੱਚ ਵੱਖ -ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ ਹਨ। ਵਿਸ਼ੇਸ਼ ਡੀਜੀਪੀ ਆਰਮਡ ਬਟਾਲੀਅਨ ਪੰਜਾਬ ਵਜੋਂ ਤਾਇਨਾਤੀ ਤੋਂ ਪਹਿਲਾਂ, ਉਹ ਵਿਸ਼ੇਸ਼ ਡੀਜੀਪੀ, ਪੰਜਾਬ ਹੋਮ ਗਾਰਡਜ਼ ਅਤੇ ਕਮਾਂਡੈਂਟ ਜਨਰਲ ਸਿਵਲ ਡਿਫੈਂਸ ਰਹਿ ਚੁੱਕੇ ਸਨ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ