Jalandhar Road Accident: ਹੋਲਾ-ਮੁਹੱਲਾ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਔਰਤ ਦੀ ਮੌਤ, 15 ਜ਼ਖਮੀ

1-woman-died-15-injure-in-road-accident-jalandhar

Jalandhar Road Accident: ਸ੍ਰੀ ਅਨੰਦਪੁਰ ਸਾਹਿਬ ਤੋਂ ਮੱਥਾ ਟੇਕਣ ਤੋਂ ਬਾਅਦ ਹੋਲੇ ਮੁਹੱਲੇ ਤੋਂ ਵਿਚ ਪਰਤੇ ਸ਼ਰਧਾਲੂ ਇਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿੱਚ 1 ਔਰਤ ਦੀ ਮੌਤ ਹੋ ਗਈ, ਜਦੋਂ ਕਿ 15 ਦੇ ਕਰੀਬ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਅੰਮ੍ਰਿਤਸਰ ਹਾਈਵੇਅ ਤੇ ਵਾਪਰਿਆ। ਜਦੋਂ ਛੋਟੇ ਹਾਥੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ।

1-woman-died-15-injure-in-road-accident-jalandhar

ਇਸ ਹਾਦਸੇ ਵਿਚ ਇਕ ਛੋਟੇ ਹਾਥੀ ਦੇ ਚਿੱਥੜੇ ਉੱਡ ਗਏ। ਜਿਸ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ 15 ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ