Corona in Jalandhar: ਜਲੰਧਰ ਵਿੱਚ Corona ਬਲਾਸਟ, ਇਕੋ ਪਰਿਵਾਰ ਦੇ 7 ਜੀਆਂ ਦੀ ਰਿਪੋਰਟ ਪੋਜ਼ੀਟਿਵ

10-new-positive-case-in-jalandhar

Corona in Jalandhar: ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ‘ਚ ਇਕੋ ਪਰਿਵਾਰ ਦੇ 7 ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਹ ਸਾਰੇ ਮੈਂਬਰ ਬੀਤੇ ਦਿਨੀਂ ਡਿਫੈਂਸ ਕਾਲੋਨੀ ਦੇ ਪਾਜ਼ੇਟਿਵ ਪਾਏ ਗਏ ਵਿਅਕਤੀ ਦੇ ਪਰਿਵਾਰਕ ਮੈਂਬਰ ਹਨ। ਇਹ ਵੀ ਪਤਾ ਲੱਗਾ ਹੈ ਕਿ ਉਕਤ ਪਰਿਵਾਰ ਦਾ ਨਕੋਦਰ ਰੋਡ ‘ਤੇ ਇਕ ਸੈਨੇਟੇਸ਼ਨ ਨਾਂ ਦਾ ਸ਼ੋਅਰੂਮ ਹੈ ਅਤੇ ਬਾਕੀ ਦੇ 3 ਪਾਜ਼ੇਟਿਵ ਪਾਏ ਗਏ ਸ਼ੋਅਰੂਮ ‘ਚ ਕੰਮ ਕਰਨ ਵਾਲੇ ਕਾਮੇ ਹਨ।

ਇਹ ਵੀ ਪੜ੍ਹੋ: Corona in Jalandhar: ਜਲੰਧਰ ਵਿੱਚ Corona ਕਾਰਨ ਹੋਈ 8ਵੀਂ ਮੌਤ, ਮਰੀਜ਼ ਨੇ CMC ਵਿੱਚ ਤੋੜਿਆ ਦਮ

ਜਲੰਧਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਆਲਮ ਇਹ ਹੈ ਕਿ ਰੋਜ਼ਾਨਾ ਇਥੋਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਮੰਗਲਵਾਰ ਨੂੰ ਉਸ ਸਮੇਂ ਜਲੰਧਰ ‘ਚ ਕੋਰੋਨਾ ਦਾ ਧਮਾਕਾ ਹੋ ਗਿਆ ਜਦੋਂ ਦਿਨ ਚੜ੍ਹਦੇ ਹੀ ਇਕੱਠੇ 10 ਕੋਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆਏ। ਇਨ੍ਹਾਂ 10 ਕੇਸਾਂ ‘ਚ ਇਕੋ ਪਰਿਵਾਰ ਦੇ 7 ਮੈਂਬਰ ਸ਼ਾਮਲ ਹਨ।ਅੱਜ ਦੇ ਮਿਲੇ 10 ਪਾਜ਼ੇਟਿਵ ਕੇਸਾਂ ਨੂੰ ਮਿਲਾ ਕੇ ਹੁਣ ਕੁੱਲ ਜਲੰਧਰ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 265 ਤੱਕ ਪਹੁੰਚ ਗਿਆ ਹੈ, ਜਿਨ੍ਹਾਂ ‘ਚੋਂ 8 ਮਰੀਜ਼ ਕੋਰੋਨਾ ਖਿਲਾਫ ਜੰਗ ਲੜਦੇ ਹੋਏ ਮੌਤ ਦੇ ਮੂੰਹ ‘ਚ ਜਾ ਚੁੱਕੇ ਹਨ ਅਤੇ 209 ਦੇ ਕਰੀਬ ਲੋਕ ਪੂਰੀ ਤਰ੍ਹਾਂ ਮਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ